ਦੇਸ਼ 'ਚ ਫਿਰ ਵਧਣ ਲੱਗਾ ਕੋਰੋਨਾ, ਬੀਤੇ 24 ਘੰਟਿਆਂ 'ਚ ਆਏ ਇੰਨੇ ਨਵੇਂ ਮਾਮਲੇ

03/09/2023 12:18:11 PM

ਨਵੀਂ ਦਿੱਲੀ- ਭਾਰਤ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 379 ਨਵੇਂ ਮਾਮਲੇ ਆਉਣ ਤੋਂ ਬਾਅਦ ਦੇਸ਼ 'ਚ ਹੁਣ ਤਕ ਇਨਫੈਕਟਿਡ ਲੋਕਾਂ ਦੀ ਗਿਣਤੀ ਵੱਧ ਕੇ 4,46,89,072 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3,177 ਪਹੁੰਚ ਗਈ ਹੈ।

 ਇਹ ਵੀ ਪੜ੍ਹੋ– ਸਾਵਧਾਨ! ਦੇਸ਼ ’ਚ ਵਧਣ ਲੱਗੇ ਇਨਫਲੂਐਂਜਾ ਦੇ ਮਾਮਲੇ, ਜਾਣ ਲਓ ਡਾਕਟਰਾਂ ਦੀ ਸਲਾਹ

ਕੇਂਦਰੀ ਸਿਹਤ ਮੰਤਰਾਲਾ ਵੱਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਭਾਰਤ 'ਚ ਕੋਰੋਨਾ ਵਾਇਰਸ ਨਾਲ ਹੁਣ ਤਕ 5,30,776 ਲੋਕਾਂ ਮੌਤ ਹੋ ਚੁੱਕੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.80 ਫੀਸਦੀ ਹੈ। ਤਾਜ਼ਾ ਅੰਕੜਿਆਂ ਦੇ ਮੁਤਾਬਕ, ਭਾਰਤ 'ਚ ਹੁਣ ਤਕ ਕੁੱਲ 4,41,55,119 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ, ਜਦਕਿ ਕੋਵਿਡ-19 ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ, ਦੇਸ਼ 'ਚ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਕੋਵਿਡ-19 ਰੋਕੂ ਟਿਕਿਆਂ ਦੀਆਂ 220.64 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। 

 ਇਹ ਵੀ ਪੜ੍ਹੋ– ਕਰਨਲ ਗੀਤਾ ਰਾਣਾ ਨੇ ਰਚਿਆ ਇਤਿਹਾਸ, ਇਹ ਪ੍ਰਾਪਤੀ ਪਾਉਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਅਫ਼ਸਰ ਬਣੀ

ਜ਼ਿਕਰਯੋਗ ਹੈ ਕਿ ਭਾਰਤ 'ਚ 7 ਅਗਸਤ 2020 ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ 2022 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਵਾਇਰਸ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਤੋਂ ਪਾਰ ਪੁੱਜ ਗਏ ਸਨ। ਦੇਸ਼ 'ਚ 19 ਦਸੰਬਰ 2020 ਨੂੰ ਇਹ ਮਾਮਲੇ 1 ਕਰੋੜ ਤੋਂ ਵੱਧ ਹੋ ਗਏ ਸਨ 4 ਮਈ 2021 ਨੂੰ ਕੋਰੋਨਾ ਪੀੜਤਾਂ ਦੀ ਗਿਣਤੀ 2 ਕਰੋੜ ਅਤੇ 23 ਜੂਨ 2021 ਨੂੰ 3 ਕਰੋੜ ਤੋਂ ਪਾਰ ਪਹੁੰਚ ਗਏ ਸ। ਪਿਛਲੇ ਸਾਲ 25 ਜਨਵਰੀ ਨੂੰ ਇਨਫੈਕਸ਼ਨ ਦੇ ਕੁੱਲ ਮਾਮਲੇ 4 ਕਰੋੜ ਤੋਂ ਪਾਰ ਹੋ ਗਏ ਸਨ। 

ਇਹ ਵੀ ਪੜ੍ਹੋ– ਦੇਸ਼ ’ਚ ਵਧ ਰਹੇ ਹਨ ਸਪ੍ਰਿੰਗ ਇਨਫਲੂਏਂਜਾ ਦੇ ਮਾਮਲੇ, ਕਿੰਨਾ ਖਤਰਨਾਕ ਤੇ ਕੀ ਹਨ ਇਸਦੇ ਲੱਛਣ!


Rakesh

Content Editor

Related News