ਹਾਈ ਕੋਰਟ ਦੀ ਝਾੜ ਤੋਂ ਬਾਅਦ ਅਦਾਕਾਰ ਇਮਰਾਨ ਖਾਨ ਨੇ ਮੰਗੀ ਮੁਆਫ਼ੀ

Monday, Nov 02, 2026 - 10:03 PM (IST)

ਹਾਈ ਕੋਰਟ ਦੀ ਝਾੜ ਤੋਂ ਬਾਅਦ ਅਦਾਕਾਰ ਇਮਰਾਨ ਖਾਨ ਨੇ ਮੰਗੀ ਮੁਆਫ਼ੀ

ਮੁੰਬਈ - ਬੰਬੇ ਹਾਈ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਤੇ ਚੋਣ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਵਿਰੁੱਧ ਪ੍ਰਦਰਸ਼ਨਾਂ ’ਚ ਹਿੱਸਾ ਲੈਣ ਲਈ ਅਮਰੀਕੀ ਨਾਗਰਿਕ ਤੇ ਅਦਾਕਾਰ ਇਮਰਾਨ ਖਾਨ ਨੂੰ ਸੋਮਵਾਰ ਝਾੜ ਪਾਈ ਤੇ ਨਾਲ ਹੀ ਟਿੱਪਣੀ ਕੀਤੀ ਕਿ ਸਿਰਫ਼ ਭਾਰਤੀ ਨਾਗਰਿਕਾਂ ਨੂੰ ਹੀ ਵਿਰੋਧ ਪ੍ਰਦਰਸ਼ਨ ਕਰਨ ਦਾ ਮੌਲਿਕ ਅਧਿਕਾਰ ਹੈ। ਇਸ ਤੋਂ ਬਾਅਦ ਇਮਰਾਨ ਖਾਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ।

ਚੀਫ਼ ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ ਤੇ ਜਸਟਿਸ ਅਦਵੈਤ ਸੇਠਨਾ ਦੀ ਬੈਂਚ ਨੇ ਨੋਟ ਕੀਤਾ ਕਿ ਵਿਦੇਸ਼ੀ ਕਾਰਡ ਰੱਖਣ ਵਾਲੇ ਅਮਰੀਕੀ ਨਾਗਰਿਕ ਨੂੰ ਭਾਰਤੀ ਤੁਰੰਤ ਦੇਸ਼ ਨਿਕਾਲਾ ਦੇਣ ਦੀ ਬਜਾਏ ਨੋਟਿਸ ਜਾਰੀ ਕਰਨ ਲਈ ਉਦਾਰ ਹੈ।

ਇਮਰਾਨ ਦੀ ਨੁਮਾਇੰਦਗੀ ਕਰ ਰਹੇ ਵਕੀਲ ਵੈਂਕਟੇਸ਼ ਢੋਂਡ ਨੇ ਅਦਾਲਤ ਦੀ ਟਿੱਪਣੀ ਤੋਂ ਬਾਅਦ ਤੁਰੰਤ ਆਪਣੇ ਮੁਵੱਕਿਲ ਵੱਲੋਂ ਇਕ ਲਿਖਤੀ ਭਰੋਸਾ ਜਾਰੀ ਕੀਤਾ ਕਿ ਅਦਾਕਾਰ ਭਵਿੱਖ ’ਚ ਕਿਸੇ ਵੀ ਵਿਰੋਧ ਪ੍ਰਦਰਸ਼ਨ ’ਚ ਹਿੱਸਾ ਨਹੀਂ ਲਵੇਗਾ।

ਗਿਆਨੇਸ਼ ਵਿਰੁੱਧ ਪ੍ਰਦਰਸ਼ਨ ’ਚ ਸ਼ਾਮਲ ਹੋਏ ਸਨ ਇਮਰਾਨ ਖਾਨ
ਹਾਈ ਕੋਰਟ ਨੇ ਇਮਰਾਨ ਖਾਨ ਦੀ ਪਟੀਸ਼ਨ ਨੂੰ 7 ਦਸੰਬਰ ਲਈ ਸੂਚੀਬੱਧ ਕੀਤਾ ਹੈ, ਜਿਸ ’ਚ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫਤਰ ਦੇ ਉਸ ਨੋਟਿਸ ਨੂੰ ਚੁਣੌਤੀ ਦਿੱਤੀ ਗਈ ਹੈ ਜਿਸ ’ਚ ਇਮਰਾਨ ਨੂੰ 28 ਅਕਤੂਬਰ ਤੱਕ ਦੇਸ਼ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਸੀ।

ਇਹ ਨੋਟਿਸ ਉਨ੍ਹਾਂ ਨੂੰ ਪਿਛਲੇ ਮਹੀਨੇ ਮੁੰਬਈ ’ਚ ਐੱਸ. ਅਾਈ. ਅਾਰ. ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ’ਚ ਹਿੱਸਾ ਲੈਣ ਲਈ ਜਾਰੀ ਕੀਤਾ ਗਿਆ ਸੀ।


author

Inder Prajapati

Content Editor

Related News