6 ਮੁਫਤ LPG ਸਿੰਲਡਰ ਤੇ ਔਰਤਾਂ ਨੂੰ ਹਰ ਮਹੀਨੇ 2500 ਰੁਪਏ ! Actor ਤੋਂ ਸਿਆਸਤਦਾਨ ਬਣੇ ਵਿਜੇ ਨੇ ਕਰ''ਤੇ ਵੱਡੇ ਐਲਾਨ
Sunday, Mar 08, 2026 - 10:34 AM (IST)
ਤਾਮਿਲਨਾਡੂ (ਏਜੰਸੀ) : ਤਾਮਿਲਨਾਡੂ ਦੀ ਸਿਆਸਤ ਵਿੱਚ ਉਲਟਫੇਰ ਕਰਨ ਲਈ ਤਿਆਰ ਅਦਾਕਾਰ ਤੋਂ ਸਿਆਸਤਦਾਨ ਬਣੇ ਥਲਪਤੀ ਵਿਜੇ ਨੇ ਆਪਣੀ ਪਾਰਟੀ 'ਤਮਿਲਗਾ ਵੇਟਰੀ ਕੜਗਮ' (TVK) ਦੇ ਚੋਣ ਵਾਅਦਿਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਜੇ ਨੇ ਔਰਤਾਂ ਅਤੇ ਬੱਚਿਆਂ ਦੀ ਸਿੱਖਿਆ ਲਈ ਕਈ ਲੋਕ-ਲੁਭਾਉਣੇ ਐਲਾਨ ਕੀਤੇ ਹਨ।
ਇਹ ਵੀ ਪੜ੍ਹੋ: ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਣੇ 'ਤੇ ਰੀਲ, ਹੋ ਸਕਦੀ ਹੈ ਜੇਲ੍ਹ !
ਵਿਜੇ ਦੇ ਮੁੱਖ ਚੋਣ ਵਾਅਦੇ
ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਜੇ ਨੇ ਕਿਹਾ, ਹਰ ਪਰਿਵਾਰ ਨੂੰ ਸਾਲ ਵਿੱਚ 6 ਮੁਫ਼ਤ LPG ਗੈਸ ਸਿਲੰਡਰ ਦਿੱਤੇ ਜਾਣਗੇ। 60 ਸਾਲ ਦੀ ਉਮਰ ਤੱਕ ਦੀਆਂ ਸਾਰੀਆਂ ਮਹਿਲਾ ਮੁਖੀਆਂ ਨੂੰ ਹਰ ਮਹੀਨੇ 2500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਹਾਲਾਂਕਿ, ਰਾਜ ਅਤੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਇਸ ਯੋਜਨਾ ਤੋਂ ਛੋਟ ਦਿੱਤੀ ਜਾਵੇਗੀ। ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਲਈ ਇੱਕ ਵੱਖਰਾ ਵਿਭਾਗ ਬਣਾਇਆ ਜਾਵੇਗਾ, ਅਤੇ ਇਹ ਮੇਰੀ ਸਿੱਧੀ ਨਿਗਰਾਨੀ ਹੇਠ ਕੰਮ ਕਰੇਗਾ। ਵਿਜੇ ਨੇ 'ਅੰਨਨ ਸੀਰ ਸਕੀਮ' ਦਾ ਵੀ ਐਲਾਨ ਕੀਤਾ, ਜਿਸ ਤਹਿਤ ਧੀਆਂ ਦੇ ਵਿਆਹ 'ਤੇ ਪਾਰਟੀ ਵੱਲੋਂ ਤੋਹਫ਼ੇ ਵਜੋਂ ਇੱਕ ਸੋਨੇ ਦਾ ਸਿੱਕਾ ਅਤੇ ਇੱਕ ਰੇਸ਼ਮੀ ਸਾੜ੍ਹੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਾਮਰਾਜਰ ਸਿੱਖਿਆ ਅਧਿਕਾਰ ਯੋਜਨਾ ਦਾ ਵੀ ਐਲਾਨ ਕੀਤਾ, ਜਿਸ ਤਹਿਤ ਸਕੂਲੀ ਬੱਚਿਆਂ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਅਤੇ ਡਰਾਪ-ਆਊਟ ਰੇਟ ਘਟਾਉਣ ਲਈ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਮਾਵਾਂ ਨੂੰ ਸਾਲਾਨਾ 15,000 ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਵੱਡੀ ਖ਼ਬਰ ; ਸੁਪਰਹਿੱਟ ਪੰਜਾਬੀ ਗਾਇਕ ਹੋਵੇਗਾ ਗ੍ਰਿਫ਼ਤਾਰ ! ਥਾਂ-ਥਾਂ ਛਾਪੇ ਮਾਰਨ ਲੱਗੀ ਪੁਲਸ
2026 ਦੀਆਂ ਚੋਣਾਂ ਹੋਣਗੀਆਂ ਦਿਲਚਸਪ
ਤਾਮਿਲਨਾਡੂ ਦੀਆਂ 234 ਵਿਧਾਨ ਸਭਾ ਸੀਟਾਂ ਲਈ 2026 ਦੇ ਪਹਿਲੇ ਅੱਧ ਵਿੱਚ ਚੋਣਾਂ ਹੋਣੀਆਂ ਹਨ। ਜਿੱਥੇ ਇੱਕ ਪਾਸੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਦਾ 'ਦ੍ਰਵਿੜ ਮਾਡਲ' ਹੈ, ਉੱਥੇ ਹੀ ਵਿਜੇ ਦੀ TVK ਦੇ ਆਉਣ ਨਾਲ ਮੁਕਾਬਲਾ ਤਿਕੋਣਾ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਸੋਨਾ-ਚਾਂਦੀ 'ਚ ਵੱਡਾ ਧਮਾਕਾ ! ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਅੱਜ ਦਾ ਤਾਜ਼ਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
