ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ''ਚ ਅਦਾਕਾਰ ਸਾਹਿਲ ਖਾਨ ਨੂੰ ਮਿਲੀ ਜ਼ਮਾਨਤ
Saturday, Jul 06, 2024 - 01:11 AM (IST)
ਮੁੰਬਈ : ਮਹਾਨਗਰ ਦੀ ਇਕ ਅਦਾਲਤ ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਵਿਚ ਅਦਾਕਾਰ ਸਾਹਿਲ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਵੀਐਮ ਪਠਾਡੇ ਨੇ ਬੁੱਧਵਾਰ ਨੂੰ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਦਿੱਤੀ, ਹਾਲਾਂਕਿ ਵਿਸਤ੍ਰਿਤ ਆਦੇਸ਼ ਹਾਲੇ ਉਪਲਬਧ ਨਹੀਂ ਹੈ। ਖਾਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਉਸ ਖਿਲਾਫ ਕੋਈ ਠੋਸ ਸਬੂਤ ਨਹੀਂ ਹੈ। ਵਕੀਲ ਫੈਜ਼ ਮਰਚੈਂਟ ਰਾਹੀਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਦਾਕਾਰ ਖਿਲਾਫ ਦਰਜ ਕੀਤੀ ਗਈ ਸ਼ਿਕਾਇਤ ਰਾਜਨੀਤੀ ਤੋਂ ਪ੍ਰੇਰਿਤ ਹੈ।
ਇਹ ਵੀ ਪੜ੍ਹੋ : ਮੁਆਵਜ਼ੇ ਤੇ ਬੀਮੇ 'ਚ ਫ਼ਰਕ ਹੁੰਦਾ ਹੈ...ਅਗਨੀਵੀਰ ਅਜੈ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮਹਾਦੇਵ ਆਨਲਾਈਨ ਬੁੱਕ ਐਪ ਦੀ ਵਰਤੋਂ ਕਰਨ ਵਾਲੇ ਇਕ ਵੀ ਮੈਂਬਰ ਜਾਂ ਖਿਡਾਰੀ ਨੇ ਪਹਿਲੀ ਸੂਚਨਾ ਰਿਪੋਰਟ ਵਿਚ ਨਾਮਜ਼ਦ ਕਿਸੇ ਵੀ ਦੋਸ਼ੀ ਵਿਰੁੱਧ ਸ਼ਿਕਾਇਤ ਦਰਜ ਨਹੀਂ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਦੋਸ਼ੀ ਨੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਤੋਂ ਜਾਂਚ ਵਿਚ ਸਹਿਯੋਗ ਕੀਤਾ ਹੈ। ਅਦਾਕਾਰ ਨੂੰ ਇਸ ਸਾਲ ਅਪ੍ਰੈਲ ਵਿਚ ਛੱਤੀਸਗੜ੍ਹ ਦੇ ਜਗਦਲਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਬੰਬੇ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ। ਵਿਸ਼ੇਸ਼ ਜਾਂਚ ਟੀਮ ਕੁਝ ਵਿੱਤੀ ਅਤੇ ਰੀਅਲ ਅਸਟੇਟ ਫਰਮਾਂ ਅਤੇ ਵਿਵਾਦਗ੍ਰਸਤ ਐਪ ਦੇ ਪ੍ਰਮੋਟਰਾਂ ਵਿਚਕਾਰ ਕਥਿਤ ਗੈਰ-ਕਾਨੂੰਨੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ।
ਪੁਲਸ ਨੇ ਜ਼ਮਾਨਤ ਪਟੀਸ਼ਨ ਦੇ ਆਪਣੇ ਜਵਾਬ ਵਿਚ ਦਾਅਵਾ ਕੀਤਾ ਕਿ ਖਾਨ ਅਤੇ 31 ਹੋਰ ਵਿਅਕਤੀਆਂ ਖਿਲਾਫ ਜਾਂਚ ਜਾਰੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ ਦੇ ਮਨੀ ਲਾਂਡਰਿੰਗ ਪਹਿਲੂ ਦੀ ਵੀ ਜਾਂਚ ਕਰ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e