ਵੱਡੀ ਖ਼ਬਰ : ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਾਰ

Friday, Aug 08, 2025 - 08:18 AM (IST)

ਵੱਡੀ ਖ਼ਬਰ : ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਾਰ

ਨੈਸ਼ਨਲ ਡੈਸਕ : ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਤੇਜ਼ਧਾਰ ਹਥਿਆਰ ਨਾਲ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਨਿਜ਼ਾਮੂਦੀਨ ਇਲਾਕੇ ਵਿੱਚ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ਼ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਪਾਰਕਿੰਗ ਵਿਵਾਦ ਨੂੰ ਲੈ ਕੇ ਵਾਪਰੀ ਦੱਸੀ ਜਾ ਰਹੀ ਹੈ, ਜਿਸ ਦੌਰਾਨ ਝਗੜਾ ਵਧਣ ਤੋਂ ਬਾਅਦ ਹਮਲਾਵਰਾਂ ਨੇ ਆਸਿਫ਼ 'ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਦੱਸ ਦੇਈਏ ਕਿ ਪੁਲਸ ਨੇ ਇਸ ਕਤਲ ਦੇ ਸਬੰਧ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਵੀਰਵਾਰ ਰਾਤ 11 ਵਜੇ ਦੇ ਕਰੀਬ ਵਾਪਰੀ, ਜਦੋਂ ਆਸਿਫ਼ ਕੁਰੈਸ਼ੀ ਆਪਣਾ ਦਿਨ ਦਾ ਕੰਮ ਖ਼ਤਮ ਕਰਕੇ ਘਰ ਪਰਤਿਆ। ਘਰ ਪਹੁੰਚਣ 'ਤੇ ਉਸਨੇ ਦੇਖਿਆ ਕਿ ਕਿਸੇ ਨੇ ਉਸਦੇ ਘਰ ਦੇ ਮੁੱਖ ਗੇਟ ਦੇ ਸਾਹਮਣੇ ਇੱਕ ਸਕੂਟੀ ਖੜ੍ਹੀ ਕੀਤੀ ਸੀ। ਉਸਨੇ ਉਨ੍ਹਾਂ ਨੂੰ ਸਕੂਟੀ ਹਟਾਉਣ ਲਈ ਕਿਹਾ ਪਰ ਇਸ ਗੱਲ਼ ਨੂੰ ਲੈ ਕੇ ਬਹਿਸਬਾਜ਼ੀ ਹੋਣੀ ਸ਼ੁਰੂ ਹੋ ਗਈ। ਗਾਲੀ-ਗਲੋਚ ਹੋਣ ਤੋਂ ਬਾਅਦ ਮਾਮਲਾ ਇੰਨਾ ਵਿਗੜ ਗਿਆ ਕਿ ਕੁਝ ਲੋਕਾਂ ਨੇ ਮਿਲ ਕੇ ਆਸਿਫ਼ 'ਤੇ ਇੱਕ ਤਿੱਖੀ ਨੋਕ ਵਾਲੀ ਚੀਜ਼ ਨਾਲ ਹਮਲਾ ਕਰ ਦਿੱਤਾ।

ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਆਸਿਫ਼ ਨੂੰ ਉਸਦੇ ਪਰਿਵਾਰ ਨੇ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਇਸ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।


author

rajwinder kaur

Content Editor

Related News