ਜ਼ਿਮਨੀ ਚੋਣ: ਆਦਮਪੁਰ ਤੋਂ ਕੌਣ ਮਾਰੇਗਾ ਬਾਜ਼ੀ? ਵੋਟਾਂ ਦੀ ਗਿਣਤੀ ਜਾਰੀ
Sunday, Nov 06, 2022 - 09:28 AM (IST)
ਆਦਮਪੁਰ- ਹਰਿਆਣਾ ’ਚ ਆਦਮਪੁਰ ਵਿਧਾਨ ਸਭਾ ਸੀਟ ’ਤੇ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਯਾਨੀ ਕਿ ਐਤਵਾਰ ਨੂੰ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਹਿਸਾਰ ਦੇ ਆਦਮਪੁਰ ਵਿਧਾਨ ਸਭਾ ਹਲਕੇ ਲਈ 3 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਵਿਚ 76.45 ਫੀਸਦੀ ਵੋਟਿੰਗ ਦਰਜ ਕੀਤੀ ਗਈ।
ਇਹ ਵੀ ਪੜ੍ਹੋ- ਆਦਮਪੁਰ 'ਚ ਵੋਟਿੰਗ ਸਮਾਪਤ, ਇਕ ਦਿਨ 'ਚ ਪਈਆਂ 75.25 ਫ਼ੀਸਦੀ ਵੋਟਾਂ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਛੋਟੇ ਪੁੱਤਰ ਕੁਲਦੀਪ ਬਿਸ਼ਨੋਈ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਅਗਸਤ ’ਚ ਕਾਂਗਰਸ ਛੱਡ ਕੇ ਭਾਜਪਾ ’ਚ ਆਉਣ ਤੋਂ ਬਾਅਦ ਜ਼ਿਮਨੀ ਚੋਣ ਦੀ ਲੋੜ ਪਈ ਸੀ। ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਲਈ 14 ਟੇਬਲ ਲਾਏ ਗਏ ਹਨ ਅਤੇ 13 ਰਾਊਂਡ ’ਚ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਦੌਰਾਨ 5 ਬੂਥਾਂ ਦੇ ਵੀ. ਵੀ. ਪੈਟ ਦੇ ਵੋਟਾਂ ਦੀ ਵੀ ਗਿਣਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜ਼ਿਮਨੀ ਚੋਣ: ਕੌਣ ਸੰਭਾਲੇਗਾ ‘ਆਦਮਪੁਰ’ ਦੀ ਕਮਾਨ? ਫ਼ੈਸਲਾ ਅੱਜ
ਦੱਸਣਯੋਗ ਹੈ ਕਿ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਪੋਤੇ ਭਵਿਆ ਬਿਸ਼ਨੋਈ ਨੂੰ ਉਮੀਦਵਾਰ ਬਣਾਇਆ ਹੈ। ਭਵਿਆ ਕੁਲਦੀਪ ਬਿਸ਼ਨੋਈ ਦਾ ਪੁੱਤਰ ਹੈ। ਤਿੰਨ ਵਾਰ ਸਾਂਸਦ ਰਹਿ ਚੁੱਕੇ ਸਾਬਕਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਅਤੇ ਹਿਸਾਰ ਤੋਂ ਦੋ ਵਾਰ ਦੇ ਵਿਧਾਇਕ ਨੂੰ ਕਾਂਗਰਸ ਨੇ ਉਮੀਦਵਾਰ ਬਣਾਇਆ ਹੈ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਕਾਂਗਰਸ ਦੇ ਬਾਗੀ ਕੁਰਦਾਰਾਮ ਨੰਬਰਦਾਰ ਨੂੰ ਮੈਦਾਨ ਵਿਚ ਉਤਾਰਿਆ ਹੈ, ਜਦੋਂ ਕਿ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਤੋਂ ਬਾਗੀ ਸਤੇਂਦਰ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਜ਼ਿਮਨੀ ਚੋਣ ਵਿਚ ਕੁੱਲ 22 ਉਮੀਦਵਾਰ ਮੈਦਾਨ ਵਿਚ ਹਨ ਅਤੇ ਸਾਰੇ ਹੀ ਪੁਰਸ਼ ਹਨ।