ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਲਿਖੀ ਚਿੱਠੀ, ਮੰਗੀ ਮੁਆਫ਼ੀ
Friday, Jul 29, 2022 - 08:13 PM (IST)
ਨੈਸ਼ਨਲ ਡੈਸਕ—ਲੋਕ ਸਭਾ ’ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ਆਪਣੀ ਉਸ ਟਿੱਪਣੀ ਲਈ ਮੁਆਫੀ ਮੰਗੀ, ਜਿਸ ’ਚ ਉਨ੍ਹਾਂ ਨੇ ਰਾਸ਼ਟਰਪਤੀ ਨੂੰ ‘ਰਾਸ਼ਟਰਪਤਨੀ’ ਕਹਿ ਕੇ ਸੰਬੋਧਨ ਕੀਤਾ ਸੀ। ਉਨ੍ਹਾਂ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕਿਹਾ ਕਿ ਉਨ੍ਹਾਂ ਵੱਲੋਂ ਗ਼ਲਤੀ ਨਾਲ ਰਾਸ਼ਟਰਪਤੀ ਅਹੁਦੇ ਲਈ ਗ਼ਲਤ ਸ਼ਬਦ ਵਰਤਿਆ ਗਿਆ।
ਇਹ ਖ਼ਬਰ ਵੀ ਪੜ੍ਹੋ : 27 ਸਾਲਾ ਨੌਜਵਾਨ ਦਿਖਣ ’ਚ ਲੱਗਦੈ ਬੱਚਾ, ਨਹੀਂ ਮਿਲ ਰਹੀ ਨੌਕਰੀ, ਮਾਲਕ ਦੇ ਰਹੇ ਅਜੀਬੋ-ਗਰੀਬ ਤਰਕ
ਚੌਧਰੀ ਨੇ ਕਿਹਾ, ‘‘'ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਇਹ ਜ਼ੁਬਾਨ ਫਿਸਲਣ ਕਾਰਨ ਹੋਇਆ ਹੈ। ਮੈਂ ਮੁਆਫ਼ੀ ਮੰਗਦਾ ਹਾਂ ਅਤੇ ਤੁਹਾਨੂੰ ਇਸ ਨੂੰ ਸਵੀਕਾਰ ਕਰਨ ਲਈ ਬੇਨਤੀ ਕਰਦਾ ਹਾਂ। ਰਾਸ਼ਟਰਪਤੀ ’ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸੱਤਾ ਧਿਰ ਅਧੀਰ ਰੰਜਨ ਚੌਧਰੀ ਤੋਂ ਮੁਆਫ਼ੀ ਦੀ ਮੰਗ ਕਰ ਰਿਹਾ ਹੈ, ਜਦਕਿ ਚੌਧਰੀ ਦਾ ਕਹਿਣਾ ਹੈ ਕਿ ਉਹ ਬੰਗਾਲ ਤੋਂ ਆਉਂਦੇ ਹਨ, ਉਨ੍ਹਾਂ ਦੀ ਹਿੰਦੀ ਇੰਨੀ ਚੰਗੀ ਨਹੀਂ ਹੈ। ਗ਼ਲਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਬੋਲਿਆ ਸੀ।
ਇਹ ਖ਼ਬਰ ਵੀ ਪੜ੍ਹੋ : ਮਰਹੂਮ ਸਿੱਧੂ ਮੂਸੇਵਾਲਾ ਦੀ ਮਾਂ ਨੇ ਬਾਂਹ ’ਤੇ ਬਣਵਾਇਆ ਪੁੱਤ ਦੇ ਨਾਂ ਦਾ ਟੈਟੂ