ਪ੍ਰਸ਼ਨਕਾਲ ਨੂੰ ਲੈ ਕੇ ਲੋਕ ਸਭਾ ''ਚ ਹੰਗਾਮਾ, ਅਧੀਰ ਰੰਜਨ ਬੋਲੇ- ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼

Monday, Sep 14, 2020 - 11:23 AM (IST)

ਪ੍ਰਸ਼ਨਕਾਲ ਨੂੰ ਲੈ ਕੇ ਲੋਕ ਸਭਾ ''ਚ ਹੰਗਾਮਾ, ਅਧੀਰ ਰੰਜਨ ਬੋਲੇ- ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼

ਨਵੀਂ ਦਿੱਲੀ— ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਪੰਡਤ ਜਸਰਾਜ ਸਮੇਤ 13 ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਤੋਂ ਬਾਅਦ ਸੰਸਦ ਦੀ ਕਾਰਵਾਈ 1 ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਸੀ। ਲੋਕ ਸਭਾ ਦੀ ਕਾਰਵਾਈ ਹੁਣ ਮੁੜ ਤੋਂ ਸ਼ੁਰੂ ਹੋ ਗਈ ਹੈ। ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਸ਼ਨਕਾਲ ਦੇ ਮੁੱਦੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਸ਼ਨਕਾਲ ਸੰਸਦ ਪ੍ਰਣਾਲੀ ਵਿਚ ਹੋਣਾ ਬਹੁਤ ਹੀ ਜ਼ਰੂਰੀ ਹੈ। ਇਹ ਸਦਨ ਦੀ ਆਤਮਾ ਹੈ। ਉਨ੍ਹਾਂ ਆਖਿਆ ਕਿ ਪ੍ਰਸ਼ਨਕਾਲ ਨੂੰ ਹਟਾ ਕੇ ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦਕਿ ਵਿਰੋਧੀ ਧਿਰ ਦੇ ਹੋਰ ਮੈਂਬਰਾਂ ਨੇ ਵੀ ਕਿਹਾ ਕਿ ਪ੍ਰਸ਼ਨਕਾਲ ਹੋਣਾ ਜ਼ਰੂਰੀ ਹੈ। ਅਸਦੁਦੀਨ ਓਵੈਸੀ ਨੇ ਕਿਹਾ ਕਿ ਪ੍ਰਸ਼ਨਕਾਲ ਅਤੇ ਪ੍ਰਾਈਵੇਟ ਮੈਂਬਰ ਬਿਜ਼ਨੈੱਸ ਹੋਣਾ ਜ਼ਰੂਰੀ ਹੈ। ਪ੍ਰਸ਼ਨਕਾਲ ਸੰਸਦੀ ਪ੍ਰਣਾਲੀ ਦੇ ਢਾਂਚੇ ਨਾਲ ਜੁੜਿਆ ਹੈ ਅਤੇ ਇਸ ਦਾ ਮੁੱਖ ਅੰਗ ਹੈ। 

ਇਹ ਵੀ ਪੜ੍ਹੋ: ਪੀ. ਐੱਮ. ਮੋਦੀ ਬੋਲੇ- 'ਸਰਹੱਦ 'ਤੇ ਡਟੇ ਫ਼ੌਜ ਦੇ ਜਵਾਨਾਂ ਪਿੱਛੇ ਪੂਰਾ ਦੇਸ਼ ਖੜ੍ਹਾ ਹੈ'

ਓਧਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਸ਼ਨਕਾਲ ਦੇ ਮੁੱਦੇ 'ਤੇ ਸਰਕਾਰ ਦਾ ਬਚਾਅ ਕੀਤਾ। ਉਨ੍ਹਾਂ ਆਖਿਆ ਕਿ ਬਹੁਤ ਸਾਰੇ ਨੇਤਾਵਾਂ ਨਾਲ ਮੈਂ ਗੱਲਬਾਤ ਕੀਤੀ ਹੈ। ਅਸਾਧਾਰਣ ਹਲਾਤਾਂ ਵਿਚ ਸੰਸਦ ਦੀ ਕਾਰਵਾਈ ਸਾਨੂੰ ਕਰਨੀ ਪੈ ਰਹੀ ਹੈ। ਤੁਹਾਡੇ ਸਾਰਿਆਂ ਦਾ ਸਹਿਯੋਗ ਚਾਹੀਦਾ ਹੈ। 4 ਘੰਟੇ ਲਈ ਸਦਨ ਚੱਲੇਗਾ ਅਤੇ ਮੈਂ ਬੇਨਤੀ ਕੀਤੀ ਸੀ ਕਿ ਪ੍ਰਸ਼ਨਕਾਲ ਨਾ ਹੋਵੇ। ਅੰਧੇ ਘੰਟੇ ਦਾ ਸਿਫਰ ਕਾਲ ਹੋਵੇ। ਰਾਜਨਾਥ ਨੇ ਕਿਹਾ ਕਿ ਕੋਈ ਵੀ ਪ੍ਰਸ਼ਨ ਪੁੱਛਣਾ ਹੈ ਤਾਂ ਉਸ ਨੂੰ ਅੱਧੇ ਘੰਟੇ ਵਿਚ ਕਰ ਸਕਦੇ ਹੋ। ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਸਾਰੇ ਮੈਂਬਰਾਂ ਨੂੰ ਬੇਨਤੀ ਕਰਨਾ ਚਾਹਾਂਗਾ ਕਿ ਤੁਹਾਡੇ ਸਹਿਯੋਗ ਨਾਲ ਹੀ ਸਦਨ ਚੱਲੇਗੀ। ਪ੍ਰਸ਼ਨਕਾਲ ਦੌਰਾਨ ਪ੍ਰਸ਼ਨ ਪੁੱਛੇ ਜਾ ਸਕਦੇ ਹਨ।ਦੱਸਣਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 14 ਸਤੰਬਰ ਤੋਂ 1 ਅਕਤੂਬਰ ਤੱਕ ਚਲੇਗਾ। ਇਸ ਵਿਚ ਕੋਰੋਨਾ ਵਾਇਰਸ ਪ੍ਰੋਟੋਕਾਲ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਸੈਸ਼ਨ ਦੌਰਾਨ ਕੋਈ ਵੀ ਛੁੱਟੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਮਾਨਸੂਨ ਸੈਸ਼ਨ: ਲੋਕ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ, ਪ੍ਰਣਬ ਮੁਖਰਜੀ ਨੂੰ ਦਿੱਤੀ ਗਈ ਸ਼ਰਧਾਂਜਲੀ

 


author

Tanu

Content Editor

Related News