ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ
Thursday, Apr 30, 2026 - 04:37 PM (IST)
ਪਿਥੌਰਾਗੜ੍ਹ- ਉੱਤਰਾਖੰਡ ਦੀ ਪ੍ਰਸਿੱਧ ਆਦਿ ਕੈਲਾਸ਼ ਯਾਤਰਾ 1 ਮਈ ਤੋਂ ਸ਼ੁਰੂ ਹੋਵੇਗੀ। ਜ਼ਿਲ੍ਹਾ ਅਧਿਕਾਰੀ ਆਸ਼ੀਸ਼ ਭਟਗਾਨੀ ਨੇ ਦੱਸਿਆ ਕਿ ਯਾਤਰਾ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਯਾਤਰਾ ਮਾਰਗ ਪੂਰੀ ਤਰ੍ਹਾਂ ਠੀਕ ਹੈ ਅਤੇ ਸੜਕਾਂ ਸਹੀ ਹਨ। ਮਾਰਗਾਂ ਦੀ ਸਾਂਭ-ਸੰਭਾਲ ਅਤੇ ਸੰਚਾਲਨ ਦੀ ਜ਼ਿੰਮੇਵਾਰੀ ਸਰਹੱਦੀ ਸੜਕ ਸੰਗਠਨ (ਬੀਆਰਓ) ਨੂੰ ਦਿੱਤੀ ਗਈ ਹੈ। ਯਾਤਰੀਆਂ ਦੀ ਸੁਰੱਖਿਆ ਲਈ ਵੱਖ-ਵੱਖ ਪੜਾਵਾਂ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੁਰੱਖਿਆ ਫ਼ੋਰਸਾਂ ਦੀ ਤਾਇਨਾਤੀ ਕੀਤੀ ਗਈ ਹੈ। ਸਾਰੇ ਸੰਬੰਧਤ ਵਿਭਾਗ ਅਲਰਟ ਮੋਡ 'ਤੇ ਕੰਮ ਕਰ ਰਹੇ ਹਨ ਅਤੇ ਜ਼ਰੂਰੀ ਵਿਵਸਥਾਵਾਂ ਯਕੀਨੀ ਕਰ ਲਈ ਗਈ ਹੈ।
ਉੱਪ ਜ਼ਿਲ੍ਹਾ ਅਧਿਕਾਰੀ ਧਾਰਚੁਲਾ ਆਸ਼ੀਸ਼ ਜੋਸ਼ੀ ਨੇ ਦੱਸਿਆ ਕਿ ਅਜੇ ਤੱਕ 160 ਸ਼ਰਧਾਲੂਆਂ ਵਲੋਂ ਰਜਿਸਟਰੇਸ਼ਨ ਕੀਤੀ ਗਈ ਹੈ। ਇਨ੍ਹਾਂ 'ਚੋਂ 70 ਤੋਂ 80 ਸ਼ਰਧਾਲੂਆਂ ਨੂੰ ਇਨਰ ਲਾਈਨ ਪਰਮਿਟ (ਪਾਸ) ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਜਾਰੀ ਹੈ। ਯਾਤਰੀਆਂ ਤੋਂ ਅਪੀਲ ਕੀਤੀ ਗਈ ਹੈ ਕਿ ਉਹ ਯਾਤਰਾ ਤੋਂ ਪਹਿਲੇ ਮੌਸਮ ਦੀ ਤਾਜ਼ਾ ਜਾਣਕਾਰੀ ਜ਼ਰੂਰ ਲੈਣ। ਉੱਚ ਹਿਮਾਲਿਆ ਖੇਤਰ ਨੂੰ ਦੇਖਦੇ ਹੋਏ 4x4 ਵਾਹਨਾਂ ਦੇ ਉਪਯੋਗ ਦੀ ਸਲਾਹ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਤੋਂ ਪਹਿਲੇ ਆਪਣਾ ਇਨਰ ਲਾਈਨ ਪਰਮਿਟ, ਸਿਹਤ ਸੰਬੰਧੀ ਸਾਵਧਾਨੀਆਂ ਅਤੇ ਮੌਸਮ ਸੰਬੰਧੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਜ਼ਰੂਰ ਕਰੋ। ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ਵਾਸ ਜਤਾਇਆ ਹੈ ਕਿ ਸਾਰਿਆਂ ਦੇ ਸਹਿਯੋਗ ਨਾਲ ਯਾਤਰਾ ਯਕੀਨੀ, ਸਫਲਤਾਪੂਰਵਕ ਸੰਪੰਨ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
