ਆਦਿ ਕੈਲਾਸ਼ ਯਾਤਰਾ 25 ਜੂਨ ਤੋਂ ਮੁਲਤਵੀ, ਸਤੰਬਰ ਤੋਂ ਮੁੜ ਸ਼ੁਰੂ ਹੋਵੇਗੀ ਬੁਕਿੰਗ

Monday, Jun 24, 2024 - 06:18 PM (IST)

ਪਿਥੌਰਾਗੜ੍ਹ (ਭਾਸ਼ਾ) - ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਸਥਿਤ ਆਦਿ ਕੈਲਾਸ਼ ਅਤੇ ਓਮ ਪਰਵਤ ਦੀ ਤੀਰਥ ਯਾਤਰਾ 25 ਜੂਨ ਤੋਂ ਅਸਥਾਈ ਤੌਰ 'ਤੇ ਰੋਕ ਦਿੱਤੀ ਜਾਵੇਗੀ। ਇਸ ਯਾਤਰਾ ਦੀ ਜਾਣਕਾਰੀ ਅਧਿਕਾਰੀ ਵਲੋਂ ਸੋਮਵਾਰ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਕੁਮਾਉਂ ਮੰਡਲ ਵਿਕਾਸ ਨਿਗਮ ਦੇ ਅਧਿਕਾਰੀ ਐੱਲਐੱਮ ਤਿਵਾਰੀ ਨੇ ਦੱਸਿਆ ਕਿ ਯਾਤਰਾ ਨੂੰ ਅਸਥਾਈ ਤੌਰ 'ਤੇ ਮੁਲਤਵੀ ਕਰਨ ਦਾ ਫ਼ੈਸਲਾ ਉੱਚ ਹਿਮਾਲਿਆ ਖੇਤਰ ਵਿੱਚ ਮਾਨਸੂਨ ਦੌਰਾਨ ਤੀਰਥ ਯਾਤਰਾ ਵਿੱਚ ਵਿਘਨ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਆ ਗਿਆ ਹੈ।

ਇਹ ਵੀ ਪੜ੍ਹੋ - ਕਰਨਾਟਕ ਦੇ ਕਲਬੁਰਗੀ ਹਵਾਈ ਅੱਡੇ 'ਤੇ ਫੈਲੀ ਸਨਸਨੀ, ਮਿਲੀ ਬੰਬ ਦੀ ਧਮਕੀ, ਫਲਾਈਟ ਤੋਂ ਉਤਾਰੇ ਯਾਤਰੀ

ਉਨ੍ਹਾਂ ਨੇ ਦੱਸਿਆ ਕਿ ਯਾਤਰਾ ਦੀ ਬੁਕਿੰਗ ਸਤੰਬਰ ਵਿੱਚ ਦੁਬਾਰਾ ਸ਼ੁਰੂ ਕਰ ਦਿੱਤੀ ਜਾਵੇਗੀ। ਆਦਿ ਕੈਲਾਸ਼ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਕਾਰਨ ਪ੍ਰਸਿੱਧੀ ਮਿਲੀ ਸੀ। ਪ੍ਰਧਾਨ ਮੰਤਰੀ ਫਿਰ ਜੋਲਿੰਗਕਾਂਗ ਗਏ, ਜਿੱਥੋਂ ਆਦਿ ਕੈਲਾਸ਼ ਚੋਟੀ ਦਾ ਸ਼ਾਨਦਾਰ ਦ੍ਰਿਸ਼ ਦਿਖਾਈ ਦਿੰਦਾ ਹੈ। ਦੱਸ ਦੇਈਏ ਕਿ ਇਹ ਯਾਤਰਾ 13 ਮਈ ਨੂੰ ਸ਼ੁਰੂ ਹੋਈ ਸੀ ਅਤੇ ਹੁਣ ਤੱਕ 600 ਦੇ ਕਰੀਬ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News