ਆਦਿਤਿਆ ਠਾਕਰੇ ਨੇ ਸੋਨੀਆ, ਮਨਮੋਹਨ ਨਾਲ ਕੀਤੀ ਮੁਲਾਕਾਤ, ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

Wednesday, Nov 27, 2019 - 10:32 PM (IST)

ਆਦਿਤਿਆ ਠਾਕਰੇ ਨੇ ਸੋਨੀਆ, ਮਨਮੋਹਨ ਨਾਲ ਕੀਤੀ ਮੁਲਾਕਾਤ, ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਨਵੀਂ ਦਿੱਲੀ — ਸ਼ਿਵ ਸੇਨਾ ਮੁਖੀ ਉਧਵ ਠਾਕਰੇ ਦੇ ਬੇਟੇ ਆਦਿਤਿਆ ਠਾਕਰੇ ਨੇ ਬੁੱਧਵਾਰ ਦੇਰ ਰਾਤ ਕਾਂਗਰਸ ਪ੍ਰਧਾਨ ਸੋਨੀਆ ਨਾਲ ਮੁਲਾਕਾਤ ਕਰ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਆਦਿਤਿਆ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਨੂੰ ਵੀ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਜਾਣਕਾਰੀ ਮੁਤਾਬਕ ਆਦਿਤਿਆ ਠਾਕਰੇ ਭਾਜਪਾ ਦੇ ਸੀਨੀਅਰ ਨੇਤਾ ਲਾਲਕ੍ਰਿਸ਼ਣ ਅਡਵਾਣੀ ਨੂੰ ਵੀ ਸੱਦਾ ਦੇ ਸਕਦੇ ਹਨ।

ਇਸ ਤੋਂ ਪਹਿਲਾਂ ਸ਼ਿਵ ਸੇਨਾ ਮੁਖੀ ਉਧਵ ਠਾਕਰੇ ਦੇ ਸਹੁੰ ਚੁੱਕ ਸਮਾਗਮ 'ਚ ਕਾਂਗਰਸ ਸੋਨੀਆ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਦ੍ਰਮੁਕ ਨੇਤਾ ਐੱਮ. ਕੇ. ਸਟਾਲਿਨ ਨੂੰ ਸੱਦਾ ਭੇਜਿਆ ਹੈ। ਸ਼ਿਵ ਸੇਨਾ, ਰਾਕਾਂਪਾ ਤੇ ਕਾਂਗਰਸ ਦੇ ਮਹਾਰਾਸ਼ਟਰ ਵਿਕਾਸ ਆਘਾੜੀ ਦੇ ਨੇਤਾ ਉਧਵ ਵੀਰਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁੱਕਣਗੇ। ਸ਼ਿਵ ਸੇਨਾ ਨੇਤਾ ਏਕਨਾਥ ਸ਼ਿੰਦੇ ਨੇ ਕਿਹਾ, 'ਅਸੀਂ ਸਹੁੰ ਚੁੱਕ ਸਮਾਗਮ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਭੇਜਿਆ ਹੈ।


author

Inder Prajapati

Content Editor

Related News