ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ADJ ਦੇ ਫੇਫੜਿਆਂ ''ਚ ਹੋਇਆ ਇੰਫੈਕਸ਼ਨ, ਹਸਪਤਾਲ ''ਚ ਤੋੜਿਆ ਦਮ
Wednesday, May 05, 2021 - 12:26 AM (IST)
ਭੋਪਾਲ - ਮੱਧ ਪ੍ਰਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਰੋਜ਼ਾਨਾ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਨਾਲ ਹੀ ਕੋਰੋਨਾ ਨਾਲ ਮਰੀਜ਼ਾਂ ਦੀ ਜਾਨ ਵੀ ਜਾ ਰਹੀ ਹੈ। ਇਸ ਦੌਰਾਨ ਛਤਰਪੁਰ ਦੇ ਏ.ਡੀ.ਜੇ. ਦਾ ਖੰਡਵਾ ਵਿੱਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਉਹ ਕੁੱਝ ਦਿਨ ਪਹਿਲਾਂ ਹੀ ਕੋਰੋਨਾ ਇਨਫੈਕਸ਼ਨ ਨਾਲ ਠੀਕ ਹੋਏ ਸਨ।
ਛਤਰਪੁਰ ਵਿੱਚ ਤਾਇਨਾਤ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਤਰ ਸਿੰਘ ਅਲਾਵਾ (53 ਸਾਲ) ਦਾ ਮੰਗਲਵਾਰ (4 ਮਈ) ਨੂੰ ਖੰਡਵਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਪਤਨੀ ਸੀਮਾ ਅਲਾਵਾ ਖੰਡਵਾ ਵਿੱਚ ਵਧੀਕ ਐੱਸ.ਪੀ. ਦੇ ਅਹੁਦੇ 'ਤੇ ਤਾਇਨਾਤ ਹਨ।
ਇਹ ਵੀ ਪੜ੍ਹੋ- ਇਸ ਸੂਬੇ 'ਚ ਮਿਲਿਆ ਕੋਰੋਨਾ ਦਾ ਨਵਾਂ ਸਟ੍ਰੇਨ, ਮੌਜੂਦਾ ਵਾਇਰਸ ਨਾਲੋਂ 15 ਗੁਣਾ ਜ਼ਿਆਦਾ ਖ਼ਤਰਨਾਕ
ਜ਼ਿਲ੍ਹਾ ਹਸਪਤਾਲ ਦੇ ਮਹਾਮਾਰੀ ਮਾਹਰ ਡਾ. ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਅਲਾਵਾ ਨੂੰ ਪੰਦਰਵਾੜੇ ਪਹਿਲਾਂ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਰਿਲੀਵ ਕਰ ਦਿੱਤਾ ਗਿਆ ਸੀ। ਹੁਣ ਦੋ ਦਿਨ ਪਹਿਲਾਂ ਹੀ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋਣ 'ਤੇ ਉਨ੍ਹਾਂ ਨੂੰ ਫਿਰ ਹਸਪਤਾਲ ਵਿੱਚ ਆਈ.ਸੀ.ਯੂ. ਵਿੱਚ ਭਰਤੀ ਕੀਤਾ ਗਿਆ ਸੀ।
ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਉਨ੍ਹਾਂ ਦੇ ਫੇਫੜਿਆਂ ਵਿੱਚ ਇੰਫੈਕਸ਼ਨ ਹੋ ਗਿਆ ਸੀ ਜਿਸ ਦਾ ਇਲਾਜ ਇੱਥੇ ਚੱਲ ਰਿਹਾ ਸੀ। ਮੰਗਲਵਾਰ ਦੀ ਸ਼ਾਮ ਇਲਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਨਾਲ ਪ੍ਰਬੰਧਕੀ ਹਲਕਿਆਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੋੜ ਗਈ। ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।