ਮਨਾਲੀ ਘੁੰਮਣ ਆਏ ਸੈਲਾਨੀ ''ਚ ਮੰਕੀਪਾਕਸ ਦੀ ਪੁਸ਼ਟੀ ਤੋਂ ਬਾਅਦ ਪ੍ਰਸ਼ਾਸਨ ਅਲਰਟ

07/24/2022 6:04:16 PM

ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ 'ਚ ਮਨਾਲੀ ਘੁੰਮਣ ਆਏ ਦਿੱਲੀ ਦੇ ਇਕ ਸੈਲਾਨੀ 'ਚ ਮੰਕੀਪਾਕਸ ਦੀ ਪੁਸ਼ਟੀ ਹੋਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਸਿਹਤ ਵਿਭਾਗ ਅਲਰਟ ਹੋ ਗਿਆ ਹੈ। ਹਿਮਾਚਲ ਦੇ ਮੁੱਖ ਸਕੱਤਰ ਆਰ.ਡੀ. ਧੀਮਾਨ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ 'ਚ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮਨਾਲੀ ਘੁੰਮ ਕੇ ਦਿੱਲੀ ਗਏ ਵਿਅਕਤੀ ਨੂੰ ਮਿਲਣ ਵਾਲੇ ਲੋਕਾਂ ਦੀ ਟਰੇਸਿੰਗ ਕਰਨ ਨੂੰ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ 'ਚ ਮੰਕੀਪਾਕਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ, ਦੇਸ਼ 'ਚ ਹੁਣ ਤੱਕ 4 ਲੋਕ ਮਿਲੇ ਪਾਜ਼ੇਟਿਵ

ਦੱਸਣਯੋਗ ਹੈ ਕਿ ਪੱਛਮੀ ਦਿੱਲੀ ਦੇ ਰਹਿਣ ਵਾਲੇ ਇਸ ਵਿਅਕਤੀ ਨੂੰ ਕਰੀਬ 3 ਦਿਨ ਪਹਿਲਾਂ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਹਸਪਤਾਲ 'ਚ ਮੰਕੀਪਾਕਸ ਦੇ ਲੱਛਣ  ਦਿੱਸਣ ਤੋਂ ਬਾਅਦ ਦਾਖ਼ਲ ਕਰਵਾਇਆ ਗਿਆ ਸੀ। ਉਸ ਦੇ ਨਮੂਨੇ ਸ਼ਨੀਵਾਰ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲਾਜੀ (ਐੱਨ.ਆਈ.ਵੀ.) ਪੁਣੇ ਭੇਜੇ ਗਏ ਸਨ, ਜਾਂਚ 'ਚ ਉਹ ਵਿਅਕਤੀ ਪਾਜ਼ੇਟਿਵ ਪਾਇਆ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : WHO ਨੇ ਮੰਕੀਪੌਕਸ ਨੂੰ ‘ਗਲੋਬਲ ਹੈਲਥ ਐਮਰਜੈਂਸੀ’ ਐਲਾਨਿਆ


DIsha

Content Editor

Related News