ਓਮੀਕ੍ਰੋਨ ਨੂੰ ਲੈ ਕੇ ਚੌਕਸ ਹੋਇਆ ਪ੍ਰਸ਼ਾਸਨ, ਸਖ਼ਤੀ ਦੇਖਦੇ ਹੀ ਵੈਕਸੀਨ ਲਗਵਾਉਣ ਵਾਲਿਆਂ ਦੀ ਵਧੀ ਭੀੜ
Thursday, Dec 30, 2021 - 01:43 PM (IST)
ਰੋਹਤਕ- ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਵਧਦੇ ਖ਼ਤਰੇ ਨੂੰ ਲੈ ਕੇ ਰੋਹਤਕ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁਕੇ ਹਨ। ਡਿਪਟੀ ਕਮਿਸ਼ਨ ਕੈਪਟਨ ਮਨੋਜ ਕੁਮਾਰ ਅਨੁਸਾਰ ਹੁਣ ਜ਼ਿਲ੍ਹੇ 'ਚ ਵੈਕਸੀਨ ਨਾ ਲਗਵਾਉਣ ਵਾਲੇ ਲੋਕ ਬੱਸ, ਆਟੋ, ਰੇਲ, ਸਰਕਾਰੀ ਅਤੇ ਨਿੱਜੀ ਦਫ਼ਤਰ ਇੱਥੇ ਤੱਕ ਕਿ ਦੁਕਾਨਾਂ 'ਚ ਸਾਮਾਨ ਵੀ ਨਹੀਂ ਲੈ ਸਕਣਗੇ।
ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਨੇ ਵਧਾਈ ਚਿੰਤਾ, ਇਕ ਦਿਨ 'ਚ 13 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ ਨੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਲੋਕ ਸਮੇਂ ਰਹਿੰਦੇ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਲੈਣ ਨਹੀਂ ਤਾਂ ਉਨ੍ਹਾਂ ਦਾ ਸ਼ਹਿਰ 'ਚ ਪ੍ਰਵੇਸ਼ ਪੂਰੀ ਤਰ੍ਹਾਂ ਨਾਲ ਬੰਦ ਹੋ ਜਾਵੇਗਾ। ਇਹੀ ਨਹੀਂ ਨਵੇਂ ਸਾਲ ਦੇ ਜਸ਼ਨ 'ਤੇ ਵੀ ਰੋਕ ਰਹੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ ਪਰ ਇਸ 'ਚ ਤਬਦੀਲੀ ਹੋ ਸਕਦੀ ਹੈ। ਦੱਸਣਯੋਗ ਹੈ ਕਿ ਓਮੀਕ੍ਰੋਨ ਦੇ ਵਧਦੇ ਖ਼ਤਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਤੋਂ ਹੀ ਚੌਕਸ ਹੋ ਗਿਆ ਹੈ ਅਤੇ ਵੈਕਸੀਨ ਦੀਆਂ ਦੋਵੇਂ ਡੋਜ਼ ਨਾ ਲਗਵਾਉਣ ਵਾਲੇ ਲੋਕਾਂ ਦੀ ਐਂਟਰੀ 1 ਜਨਵਰੀ ਤੋਂ ਬੰਦ ਰਹੇਗੀ। ਇਸ ਦੇ ਨਾਲ ਹੀ ਲੋਕਾਂ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਵੈਕਸੀਨ ਲਗਵਾਉਣ ਵਾਲਿਆਂ ਦੀ ਭੀੜ ਹਸਪਤਾਲਾਂ 'ਚ ਵਧ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ