ਦਿੱਲੀ ਯੂਨੀਵਰਸਿਟੀ ਦੇ ਲਾਅ ਫੈਕਲਟੀ ''ਚ ਦਾਖਲਾ ਕਾਰਡ ਨਾ ਮਿਲਣ ''ਤੇ ਵਿਦਿਆਰਥੀਆਂ ਵਲੋਂ ਹੰਗਾਮਾ
Tuesday, May 27, 2025 - 02:50 PM (IST)

ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ (DU) ਦੇ ਲਾਅ ਫੈਕਲਟੀ ਵਿੱਚ ਮੰਗਲਵਾਰ ਨੂੰ ਉਸ ਸਮੇਂ ਤਣਾਅ ਵਾਲੀ ਸਥਿਤੀ ਬਣ ਗਈ, ਜਦੋਂ ਲਗਭਗ 150 ਵਿਦਿਆਰਥੀਆਂ ਨੂੰ ਘੱਟ ਹਾਜ਼ਰੀ ਕਾਰਨ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਦਾਖਲਾ ਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਸਥਿਤੀ ਉਦੋਂ ਹੋਰ ਵੀ ਵਿਗੜ ਗਈ, ਜਦੋਂ ਵਿਦਿਆਰਥੀਆਂ ਦੇ ਇੱਕ ਸਮੂਹ ਨੇ ਦੇਰ ਰਾਤ ਕਥਿਤ ਤੌਰ 'ਤੇ ਪ੍ਰੀਖਿਆ ਵਿਭਾਗ ਵਿੱਚ ਭੰਨਤੋੜ ਕੀਤੀ। ਸਵੇਰ ਦੇ ਸਮੇਂ ਵਿਦਿਆਰਥੀਆਂ ਨੇ ਪ੍ਰੀਖਿਆ ਕੇਂਦਰ ਨੂੰ ਤਾਲਾ ਲਗਾ ਦਿੱਤਾ ਅਤੇ ਕਿਹਾ, "ਜੇ ਅਸੀਂ ਪ੍ਰੀਖਿਆ ਨਹੀਂ ਦੇ ਸਕਦੇ, ਤਾਂ ਕੋਈ ਨਹੀਂ ਬੈਠੇਗਾ।"
ਇਹ ਵੀ ਪੜ੍ਹੋ : ਜੈਲੀ ਟੌਫ਼ੀ ਖਾਣ ਨਾਲ ਪੁੱਤ ਦੀ ਤੜਫ਼-ਤੜਫ਼ ਹੋਈ ਮੌਤ, ਹੈਰਾਨ ਕਰਨ ਵਾਲਾ ਹੈ ਮਾਮਲਾ
ਇਸ ਪੂਰੀ ਘਟਨਾ ਕਾਰਨ ਹੋਈ ਵਿਘਨ ਕਾਰਨ ਸਵੇਰੇ 9.30 ਵਜੇ ਹੋਣ ਵਾਲੀ ਪ੍ਰੀਖਿਆ ਦੋ ਘੰਟੇ ਦੇਰੀ ਨਾਲ ਸ਼ੁਰੂ ਹੋਈ। ਜਿਨ੍ਹਾਂ ਵਿਦਿਆਰਥੀਆਂ ਨੂੰ ਐਡਮਿਟ ਕਾਰਡ ਦੇਣ ਤੋਂ ਇਨਕਾਰ ਕੀਤਾ ਗਿਆ ਸੀ, ਉਹ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਅਤੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਦੋਵਾਂ ਦੇ ਵਿਦਿਆਰਥੀ ਆਗੂ ਹਨ। ਬਾਅਦ ਵਿੱਚ ਪ੍ਰਸ਼ਾਸਨ ਨੇ ਦਖ਼ਲ ਦਿੱਤਾ ਅਤੇ ਤਾਲਾ ਤੋੜ ਕੇ ਪ੍ਰੀਖਿਆ ਕਰਵਾਈ ਅਤੇ ਜਿਨ੍ਹਾਂ ਵਿਦਿਆਰਥੀਆਂ ਕੋਲ ਐਡਮਿਟ ਕਾਰਡ ਨਹੀਂ ਸਨ, ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : ਸੁਹਾਗਰਾਤ 'ਤੇ ਲਾੜੇ ਦਾ 'ਸਰਪ੍ਰਾਈਜ਼' : ਕੋਲਡ ਡਰਿੰਕ 'ਚ ਬੀਅਰ ਤੇ ਭੰਗ ਮਿਲਾ ਲਾੜੀ ਨੂੰ ਪਿਲਾਈ, ਫਿਰ...
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।