J&K: ਉਪਰਾਜਪਾਲ ਦੇ ਸਲਾਹਕਾਰ ਕੇ.ਕੇ. ਸ਼ਰਮਾ ਨੇ ਦਿੱਤਾ ਅਸਤੀਫਾ, ਬਣਾਏ ਗਏ ਪ੍ਰਦੇਸ਼ ਚੋਣ ਕਮਿਸ਼ਨਰ

10/30/2020 7:11:34 PM

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਉਪਰਾਜਪਾਲ ਮਨੋਜ ਸਿਨਹਾ ਦੇ ਸਲਾਹਕਾਰ ਕੇ.ਕੇ. ਸ਼ਰਮਾ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਸਰਕਾਰੀ ਬੁਲਾਰਾ ਰੋਹਿਤ ਕੰਸਲ ਨੇ ਇੱਕ ਟਵੀਟ 'ਚ ਕਿਹਾ, ‘‘ਕੇ.ਕੇ. ਸ਼ਰਮਾ ਨੇ ਜੰਮੂ-ਕਸ਼ਮੀਰ ਦੇ ਉਪਰਾਜਪਾਲ ਦੇ ਸਲਾਹਕਾਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਲਈ ਵੱਡੀ ਖ਼ਬਰ, ਮੋਦੀ ਸਰਕਾਰ ਨੇ ਦਿੱਤਾ ਦਿਵਾਲੀ ਤੋਹਫਾ

ਸਾਲ 1983 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ਼ਰਮਾ ਨੂੰ ਪਿਛਲੇ ਸਾਲ ਨਵੰਬਰ 'ਚ ਉਪਰਾਜਪਾਲ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਸ਼ਰਮਾ 30 ਸਾਲ ਦੇ ਆਪਣੇ ਕਰੀਅਰ 'ਚ ਦਿੱਲੀ ਅਤੇ ਗੋਆ ਦੇ ਮੁੱਖ ਸਕੱਤਰ ਸਮੇਤ ਵੱਖ-ਵੱਖ ਅਹੁਦਿਆਂ 'ਤੇ ਰਹੇ। ਉਹ ਆਪਣੇ ਰਿਟਾਇਰਮੈਂਟ ਤੋਂ ਪਹਿਲਾਂ ਮਨੁੱਖ ਸਰੋਤ ਵਿਕਾਸ ਮੰਤਰਾਲਾ 'ਚ ਸਕੱਤਰ ਸਨ।
 

Inder Prajapati

This news is Content Editor Inder Prajapati