ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਬੰਧੀ ਭੜਕਾਊ ਤੇ ਫਰਜ਼ੀ ਸੰਦੇਸ਼ਾਂ ਨੂੰ ਫੈਲਣ ਤੋਂ ਰੋਕਣ ਲਈ ਐਡਵਾਈਜ਼ਰੀ ਕੀਤੀ ਜਾਰੀ : ਅਨੁਰਾਗ ਠਾਕੁਰ

Sunday, Jan 21, 2024 - 12:07 PM (IST)

ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਬੰਧੀ ਭੜਕਾਊ ਤੇ ਫਰਜ਼ੀ ਸੰਦੇਸ਼ਾਂ ਨੂੰ ਫੈਲਣ ਤੋਂ ਰੋਕਣ ਲਈ ਐਡਵਾਈਜ਼ਰੀ ਕੀਤੀ ਜਾਰੀ : ਅਨੁਰਾਗ ਠਾਕੁਰ

ਜੈਤੋ- ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਜਿਹੀ ਕੋਈ ਵੀ ਸਮੱਗਰੀ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨ ਤੋਂ ਗੁਰੇਜ਼ ਕੀਤਾ ਜਾਵੇ, ਜੋ ਝੂਠੀ ਹੋਵੇ ਜਾਂ ਜਿਸ ਨਾਲ ਛੇੜਛਾੜ ਕੀਤੀ ਜਾ ਸਕਦੀ ਹੋਵੇ ਜਾਂ ਫਿਰਕੂ ਸਦਭਾਵਨਾ ਜਾਂ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਸੰਭਾਵਨਾ ਹੋਵੇ।
ਉ੍ਹਨ੍ਹਾਂ ਕਿਹਾ ਕਿ 22 ਜਨਵਰੀ 2024 ਨੂੰ ਅਯੁੱਧਿਆ ਵਿੱਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਆਗਾਮੀ ਸਰਬ-ਭਾਰਤੀ ਸਮਾਰੋਹ ਦੇ ਸੰਦਰਭ ਵਿਚ ਭਾਰਤ ਸਰਕਾਰ ਨੇ ਦੇਖਿਆ ਹੈ ਕਿ ਸੋਸ਼ਲ ਮੀਡੀਆ ’ਤੇ ਕੁਝ ਭੜਕਾਊ ਅਤੇ ਜਾਅਲੀ ਸੰਦੇਸ਼ ਫੈਲਾਏ ਜਾ ਰਹੇ ਹਨ, ਜਿਨ੍ਹਾਂ ਕਾਰਨ ਫਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਵਿਗੜ ਸਕਦੀ ਹੈ।
ਇਸ ਦੇ ਮੱਦੇਨਜ਼ਰ ਮੰਤਰਾਲਾ ਨੇ 20 ਜਨਵਰੀ 2024 ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ’ਚ ਉਨ੍ਹਾਂ ਨੂੰ ਕਿਸੇ ਵੀ ਅਜਿਹੀ ਸਮੱਗਰੀ ਨੂੰ ਹਟਾਉਣ ਲਈ ਕਿਹਾ ਗਿਆ ਹੈ, ਜੋ ਝੂਠੀ ਜਾਂ ਜਿਸ ’ਚ ਕਿਸੇ ਵੀ ਤਰੀਕੇ ਨਾਲ ਹੇਰਾਫੇਰੀ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Aarti dhillon

Content Editor

Related News