ਕੇਂਦਰੀ ਸੜਕ ਟਰਾਂਸਪੋਰਟ ਮੰਤਰਾਲਾ ਨੇ ਸੂਬਿਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ

03/13/2020 12:12:51 AM

ਨਵੀਂ ਦਿੱਲੀ – ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਦੋਪਹੀਆ ਅਤੇ ਤਿੰਨ ਪਹੀਆ ਈ-ਮੋਟਰ ਗੱਡੀਆਂ ਨੂੰ ਪਰਮਿਟ ਵਿਚ ਛੋਟ ਮਿਲੇਗੀ। ਵੀਰਵਾਰ ਲੋਕ ਸਭਾ ਵਿਚ ਉਨ੍ਹਾਂ ਦੱਸਿਆ ਕਿ ਮੇਰੇ ਮੰਤਰਾਲਾ ਨੇ ਇਸ ਸਬੰਧੀ ਸਭ ਸੂਬਿਆਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬਿਜਲੀ ਨਾਲ ਚੱਲਣ ਵਾਲੀਆਂ ਦੋਪਹੀਆ ਤੇ ਤਿੰਨ ਪਹੀਆ ਮੋਟਰਗੱਡੀਆਂ ਨੂੰ ਪਰਮਿਟ ਤੋਂ ਛੋਟ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਵਰਤੋਂ ਔਰਤਾਂ ਜਨਤਕ ਟਰਾਂਸਪੋਰਟ ਵਜੋਂ ਕਰ ਸਕਣ।

ਉਨ੍ਹਾਂ ਕਿਹਾ ਕਿ ਔਰਤਾਂ ਇਨ੍ਹਾਂ ਇਲੈਕਟ੍ਰਿਕ ਦੋਪਹੀਆ ਅਤੇ ਤਿੰਨ ਪਹੀਆ ਮੋਟਰਗੱਡੀਆਂ ਦੀ ਵਰਤੋਂ ਕਰ ਸਕਦੀਆਂ ਹਨ। ਇਸ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਗਡਕਰੀ ਨੇ ਇਹ ਵੀ ਕਿਹਾ ਕਿ ਇਕ ਕਰੋੜ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿਚ ਔਰਤਾਂ ਲਈ ਵਿਸ਼ੇਸ਼ ਪਿੰਕ ਬੱਸਾਂ ਚਲਾਈਆਂ ਜਾਣਗੀਆਂ। ਇਨ੍ਹਾਂ ਬੱਸਾਂ ਦੀ ਡਰਾਈਵਿੰਗ ਸੀਟ ’ਤੇ ਔਰਤਾਂ ਹੀ ਬੈਠਣਗੀਆਂ। ਕੰਡਕਟਰ ਦੀ ਜ਼ਿੰਮੇਵਾਰੀ ਵੀ ਔਰਤਾਂ ਹੀ ਨਿਭਾਉਣਗੀਆਂ। ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿਚ ਪਿੰਕ ਬੱਸਾਂ ਨੂੰ ਸ਼ੁਰੂ ਕੀਤਾ ਗਿਆ ਹੈ। ਇਹ ਬੱਸਾਂ ਉਥੇ ਸਫਲਤਾਪੂਰਵਕ ਚੱਲ ਰਹੀਆਂ ਹਨ। ਇਨ੍ਹਾਂ ਬੱਸਾਂ ਵਿਚ ਪੈਨਿਕ ਬਟਨ ਅਤੇ ਕੈਮਰੇ ਲਾਉਣ ਦੀ ਵੀ ਵਿਵਸਥਾ ਹੈ।


Inder Prajapati

Content Editor

Related News