ਨੇਪਾਲ ''ਚ ਭਾਰਤੀਆਂ ਲਈ Advisory ਜਾਰੀ, ਹਿੰਸਕ ਝੜਪਾਂ ''ਤੇ ਵਿਦੇਸ਼ ਮੰਤਰਾਲੇ ਦੀ ਪਹਿਲੀ ਪ੍ਰਤੀਕਿਰਿਆ
Tuesday, Sep 09, 2025 - 12:08 PM (IST)

ਨੈਸ਼ਨਲ ਡੈਸਕ : ਭਾਰਤ ਨੇਪਾਲ 'ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਈ ਨੌਜਵਾਨਾਂ ਦੀ ਮੌਤ ਤੋਂ ਬਹੁਤ ਦੁਖੀ ਹੈ ਅਤੇ ਉਮੀਦ ਕਰਦਾ ਹੈ ਕਿ ਮੁੱਦੇ ਸ਼ਾਂਤੀਪੂਰਵਕ ਹੱਲ ਹੋ ਜਾਣਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆ ਇਹ ਵੀ ਕਿਹਾ ਕਿ ਅਸੀ ਗੁਆਂਢੀ ਦੇਸ਼ ਵਿੱਚ ਵਾਪਰ ਰਹੇ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਨੇਪਾਲ ਵਿੱਚ ਸੋਸ਼ਲ ਮੀਡੀਆ 'ਤੇ ਲਗਾਈ ਗਈ ਪਾਬੰਦੀ ਨੂੰ ਲੈ ਕੇ ਸੋਮਵਾਰ ਨੂੰ ਸੁਰੱਖਿਆ ਬਲਾਂ ਅਤੇ ਨੌਜਵਾਨਾਂ ਦੇ ਸਮੂਹਾਂ ਵਿਚਕਾਰ ਝੜਪਾਂ ਹੋਈਆਂ, ਜਿਸ ਵਿੱਚ 19 ਲੋਕ ਮਾਰੇ ਗਏ ਅਤੇ 300 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਨੇਪਾਲ ਵਿੱਚ ਭਾਰਤੀਆਂ ਲਈ ਇੱਕ ਸਲਾਹ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ...ਵੱਡਾ ਫੇਰਬਦਲ ! ਸਰਕਾਰ ਨੇ 30 IPS ਤੇ 14 IAS ਅਧਿਕਾਰੀਆਂ ਦੇ ਕੀਤੇ ਤਬਾਦਲੇ
ਵਿਦੇਸ਼ ਮੰਤਰਾਲੇ ਨੇ ਕਿਹਾ, "ਅਸੀਂ ਕੱਲ੍ਹ ਤੋਂ ਨੇਪਾਲ ਵਿੱਚ ਵਾਪਰ ਰਹੇ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਇੰਨੇ ਸਾਰੇ ਨੌਜਵਾਨਾਂ ਦੇ ਮਾਰੇ ਜਾਣ 'ਤੇ ਡੂੰਘਾ ਦੁਖੀ ਹਾਂ।" ਮੰਤਰਾਲੇ ਨੇ ਕਿਹਾ, "ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।" ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, "ਇੱਕ ਕਰੀਬੀ ਦੋਸਤ ਅਤੇ ਗੁਆਂਢੀ ਹੋਣ ਦੇ ਨਾਤੇ, ਅਸੀਂ ਉਮੀਦ ਕਰਦੇ ਹਾਂ ਕਿ ਸਾਰੀਆਂ ਧਿਰਾਂ ਸੰਜਮ ਵਰਤਣਗੀਆਂ ਅਤੇ ਸ਼ਾਂਤੀਪੂਰਨ ਤਰੀਕਿਆਂ ਅਤੇ ਗੱਲਬਾਤ ਰਾਹੀਂ ਕਿਸੇ ਵੀ ਮੁੱਦੇ ਨੂੰ ਹੱਲ ਕਰਨਗੀਆਂ।" ਮੰਤਰਾਲੇ ਨੇ ਨੇਪਾਲ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਸਥਿਤੀ ਦੇ ਮੱਦੇਨਜ਼ਰ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ, "ਇਹ ਵੀ ਧਿਆਨ ਵਿੱਚ ਆਇਆ ਹੈ ਕਿ ਅਧਿਕਾਰੀਆਂ ਨੇ ਕਾਠਮੰਡੂ ਅਤੇ ਨੇਪਾਲ ਦੇ ਕਈ ਹੋਰ ਸ਼ਹਿਰਾਂ ਵਿੱਚ ਕਰਫਿਊ ਲਗਾ ਦਿੱਤਾ ਹੈ। ਨੇਪਾਲ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਨੇਪਾਲੀ ਅਧਿਕਾਰੀਆਂ ਦੁਆਰਾ ਜਾਰੀ ਨਿਰਦੇਸ਼ਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।"
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8