ਦਿੱਲੀ ''ਚ ਵਕੀਲ ਨੇ ਚੈਂਬਰ ''ਚੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਬਰਾਮਦ

01/30/2024 12:37:44 AM

ਨੈਸ਼ਨਲ ਡੈਸਕ: ਸਾਊਥ ਦਿੱਲੀ 'ਚ ਪੈਂਦੇ ਸਾਕੇਤ ਵਿਚ ਇਕ ਵਕੀਲ ਨੇ ਚੈਂਬਰ 'ਚੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਮ੍ਰਿਤਕ ਦੇਹ ਗ੍ਰਾਊਂਡ ਫ਼ਲੋਰ 'ਤੇ ਬਣੀ ਪਾਰਕਿੰਗ ਵਿਚੋਂ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਐਡਵੋਕੇਟ ਓਮ ਕੁਮਾਰ ਸ਼ਰਮਾ ਵਜੋਂ ਹੋਈ ਹੈ। ਉਸ ਦੀ ਉਮਰ ਤਕਰੀਬਨ 44 ਸਾਲ ਦੱਸੀ ਜਾ ਰਹੀ ਹੈ। ਹਾਲਾਂਕਿ ਖ਼ੁਦਕੁਸ਼ੀ ਦੀ ਵਜ੍ਹਾ ਨੂੰ ਲੈ ਕੇ ਫ਼ਿਲਹਾਲ ਕੋਈ ਸੂਚਨਾ ਸਾਹਮਣੇ ਨਹੀਂ ਆਈ।

ਇਹ ਖ਼ਬਰ ਵੀ ਪੜ੍ਹੋ - ਕਾਂਗਰਸ 'ਚ ਖਿੱਚੋਤਾਣ! ਪਾਰਟੀ 'ਚੋਂ ਮੁਅੱਤਲ ਕੀਤੇ ਗਏ ਸਿੱਧੂ ਧੜੇ ਦੇ ਆਗੂਆਂ ਨੇ ਰਾਜਾ ਵੜਿੰਗ ਨੂੰ ਪੁੱਛੇ ਤਿੱਖੇ ਸਵਾਲ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਿੱਲੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਸਾਕੇਤ ਅਦਾਲਤ ਵਿਚ ਇਕ ਵਕੀਲ ਨੇ ਚੈਂਬਰ ਵਿਚੋਂ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਵਕੀਲ ਦੀ ਪਛਾਣ 44 ਸਾਲਾ ਐਡਵੋਕੇਟ ਓਮ ਕੁਮਾਰ ਸ਼ਰਮਾ ਵਜੋਂ ਹੋਈ ਹੈ। ਉਸ ਦੀ ਲਾਸ਼ ਗ੍ਰਾਊਂਡ ਫ਼ਲੋਰ 'ਤੇ ਬਣੀ ਪਾਰਕਿੰਗ ਵਿਚੋਂ ਬਰਾਮਦ ਕੀਤੀ ਗਈ ਹੈ। ਦਿੱਲੀ ਪੁਲਸ ਮੁਤਾਬਕ ਇਕ ਸੁਸਾਈਡ ਨੋਟ ਵੀ ਮਿਲਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra