ਕੇਜਰੀਵਾਲ ਦੇ ਵਕੀਲ ਦਾ ਵੱਡਾ ਬਿਆਨ ; ''ਉਹ ਹਰ ਫ਼ਾਈਲ ''ਤੇ ਦਸਤਖ਼ਤ ਕਰ ਸਕਦੇ ਹਨ, ਸਿਰਫ਼ ਇਕ ਨੂੰ ਛੱਡ ਕੇ...''
Saturday, Sep 14, 2024 - 05:22 AM (IST)
ਨਵੀਂ ਦਿੱਲੀ- ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਦਾ ਇਹ ਫ਼ੈਸਲਾ ਆਉਂਦਿਆਂ ਹੀ 'ਆਪ' ਵਰਕਰਾਂ ਤੇ ਕੇਜਰੀਵਾਲ ਦੇ ਸਮਰਥਕਾਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਦੌੜ ਗਈ ਸੀ ਤੇ ਉਨ੍ਹਾਂ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ 'ਚ ਹਰ ਪਾਸੇ ਮਠਿਆਈਆਂ ਵੰਡੀਆਂ ਗਈਆਂ।
ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।
ਇਹ ਵੀ ਪੜ੍ਹੋ- ਲੋਕਾਂ ਨੂੰ ਸੜਕ 'ਤੇ ਦਿਖੀ ਵਿਅਕਤੀ ਦੀ ਲਾਸ਼, ਪੁਲਸ ਨੇ ਆ ਕੇ ਦੇਖਿਆ ਤਾਂ...
ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਾਮਲੇ ’ਚ ਕੇਜਰੀਵਾਲ ਨੂੰ ਜ਼ਮਾਨਤ ਤਾਂ ਦੇ ਦਿੱਤੀ ਹੈ ਪਰ ਨਾਲ ਹੀ ਉਨ੍ਹਾਂ ’ਤੇ ਕੁਝ ਸ਼ਰਤਾਂ ਵੀ ਲਾਈਆਂ ਹਨ। ਉਨ੍ਹਾਂ ਦੇ ਵਕੀਲ ਅਤੇ ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਹੈ ਕਿ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਚੁਣੀ ਹੋਈ ਸਰਕਾਰ ਜਾਂ ਰਾਸ਼ਟਰਪਤੀ ਸ਼ਾਸਨ ਤੋਂ ਇਲਾਵਾ ਕੋਈ ਵੀ ਸ਼ਕਤੀ ਇਸ ਗੱਲ ਨੂੰ ਬਦਲ ਨਹੀਂ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ ਆਬਕਾਰੀ ਨੀਤੀ ਨੂੰ ਛੱਡ ਕੇ ਹਰ ਫਾਈਲ ’ਤੇ ਕੇਜਰੀਵਾਲ ਦਸਤਖ਼ਤ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਂਦੇ ਸਮੇਂ ਵੀ ਵੱਡੀ ਗਿਣਤੀ 'ਚ ਸਮਰਥਕ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸੁਆਗਤ ਲਈ ਖੜ੍ਹੇ ਸਨ। ਉਨ੍ਹਾਂ ਨੇ ਕੇਜਰੀਵਾਲ ਨੂੰ ਜੇਲ੍ਹ 'ਚੋਂ ਬਾਹਰ ਆਉਂਦਿਆਂ ਦੇਖਦਿਆਂ ਹੀ ਢੋਲ ਵਜਾਉਣਾ ਸ਼ੁਰੂ ਕਰ ਦਿੱਤਾ ਤੇ ਭੰਗੜਾ ਪਾਉਣ ਲੱਗ ਪਏ। ਉਨ੍ਹਾਂ ਨੇ ਘਰ ਪਹੁੰਚ ਕੇ ਆਪਣੇ ਪਿਤਾ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ ਤੇ ਉਨ੍ਹਾਂ ਦੀ ਮਾਤਾ ਜੀ ਨੇ ਆਰਤੀ ਨਾਲ ਉਨ੍ਹਾਂ ਦਾ ਸੁਆਗਤ ਕੀਤਾ।
ਇਹ ਵੀ ਪੜ੍ਹੋ- ਨਾ ਵੀਜ਼ਾ ਲਗਵਾਇਆ, ਨਾ ਪੈਸੇ ਮੋੜੇ ; ਪੁੱਛਣ ਗਏ ਕਲਾਇੰਟ ਨੂੰ ਏਜੰਟ ਨੇ ਬਾਊਂਸਰਾਂ ਤੋਂ ਕੁਟਵਾਇਆ
ਇਸ ਪਿੱਛੋਂ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e