PM ਨੂੰ ਮਿਲਿਆ ਅਫ਼ਗਾਨ ਸਿੱਖ-ਹਿੰਦੂ ਵਫ਼ਦ, ਇੰਝ ਕੀਤਾ ਨਰਿੰਦਰ ਮੋਦੀ ਦਾ ਸਨਮਾਨ

Saturday, Feb 19, 2022 - 04:26 PM (IST)

PM ਨੂੰ ਮਿਲਿਆ ਅਫ਼ਗਾਨ ਸਿੱਖ-ਹਿੰਦੂ ਵਫ਼ਦ, ਇੰਝ ਕੀਤਾ ਨਰਿੰਦਰ ਮੋਦੀ ਦਾ ਸਨਮਾਨ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਆਪਣੀ ਰਿਹਾਇਸ਼ ’ਤੇ ਅਫ਼ਗਾਨਿਸਤਾਨ ਦੇ ਸਿੱਖ-ਹਿੰਦੂ ਵਫ਼ਦ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਇਕ ਦਿਨ ਪਹਿਲਾਂ ਇਹ ਮੁਲਾਕਾਤ ਹੋਈ ਹੈ। ਭਾਰਤ ’ਚ ਵੱਡੀ ਗਿਣਤੀ ’ਚ ਅਫ਼ਗਾਨ ਸਿੱਖ ਅਤੇ ਹਿੰਦੂ ਰਹਿੰਦੇ ਹਨ। ਹਾਲ ’ਚ ਹੀ ਤਾਲਿਬਾਨ ਵਲੋਂ ਅਫ਼ਗਾਨਿਸਤਾਨ ਦੀ ਸੱਤਾ ’ਤੇ ਕਬਜ਼ਾ ਕਰਨ ਮਗਰੋਂ ਭਾਰਤ ਸਰਕਾਰ ਨੇ ਉਨ੍ਹਾਂ ’ਚੋਂ ਕਈਆਂ ਨੂੰ ਉੱਥੋਂ ਕੱਢਿਆ ਸੀ। ਅਫ਼ਗਾਨਿਸਤਾਨ ’ਚ ਧਾਰਮਿਕ ਆਧਾਰ ’ਤੇ ਉਤਪੀੜਨ ਝੱਲਣ ਵਾਲੇ ਘੱਟ ਗਿਣਤੀ ਹਿੰਦੂ ਅਤੇ ਸਿੱਖਾਂ ਪ੍ਰਤੀ ਮੋਦੀ ਸਰਕਾਰ ਨੇ ਕਈ ਵਾਰ ਆਪਣੀ ਵਚਨਬੱਧਤਾ ਜਤਾਈ ਹੈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਘਰ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਦਾ ਕੀਤਾ ਸੁਆਗਤ

PunjabKesari

ਬੇਸ਼ੱਕ ਇਸ ਮੁਲਾਕਾਤ ਨੂੰ ਚੋਣਾਵੀ ਗਣਿਤ ਨਾਲ ਜੋੜ ਕੇ ਵੇਖਿਆ ਜਾਵੇ ਪਰ ਇਸ ਮੁਲਾਕਾਤ ਨੂੰ ਦੇਸ਼ ਨੂੰ ਇਕ ਸੂਤਰ ’ਚ ਪਿਰੋਣ ਦੀ ਅਨੋਖੀ ਪਹਿਲ ਮੰਨਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਰਿਹਾਇਸ਼ ’ਤੇ ਅਫ਼ਗਾਨਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਯਾਨੀ ਕਿ ਸਿੱਖ ਅਤੇ ਹਿੰਦੂਆਂ ਦੇ ਵਫ਼ਦ ਦੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ। ਵਫ਼ਦ ਨੇ ਅਫ਼ਗਾਨਿਸਤਾਨ ਸੰਕਟ ਦੇ ਸਮੇਂ ਉਨ੍ਹਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ ਕੀਤਾ। 

ਇਹ ਵੀ ਪੜ੍ਹੋ: PM ਮੋਦੀ ਨੇ 100 ‘ਕਿਸਾਨ ਡਰੋਨ’ ਦਾ ਕੀਤਾ ਉਦਘਾਟਨ, ਬੋਲੇ- ਖੇਤੀ ਖੇਤਰ ’ਚ ਨਵਾਂ ਅਧਿਆਏ ਸ਼ੁਰੂ

PunjabKesari

ਇਸ ਮੁਲਾਕਾਤ ਬਾਬਤ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ’ਤੇ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਅਫ਼ਗਾਨ ਸਿੱਖ-ਹਿੰਦੂ ਵਫ਼ਦ ਦਾ ਹਿੱਸਾ ਬਣ ਕੇ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਫ਼ਗਾਨ ਘੱਟ ਗਿਣਤੀ ਨੂੰ ਵਾਪਸ ਲਿਆਉਣ ’ਚ ਦਿੱਤੇ ਉਨ੍ਹਾਂ ਦੇ ਯੋਗਦਾਨ ਅਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਦਿੱਤਾ।

ਇਹ ਵੀ ਪੜ੍ਹੋ : ਅਬੋਹਰ ਰੈਲੀ ’ਚ PM ਮੋਦੀ ਬੋਲੇ- ਪੰਜਾਬ ਦੇ ਕਿਸਾਨਾਂ ਨੂੰ ਨਵੀਂ ਸੋਚ ਅਤੇ ਵਿਜ਼ਨ ਵਾਲੀ ਸਰਕਾਰ ਚਾਹੀਦੀ ਹੈ

PunjabKesari

ਦੱਸ ਦੇਈਏ ਕਿ ਬੀਤੇ ਕੱਲ ਯਾਨੀ ਕਿ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ’ਤੇ ਸਿੱਖ ਭਾਈਚਾਰੇ ਅਤੇ ਸੰਤ ਭਾਈਤਾਰੇ ਦੇ ਕਈ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ ਸੀ। ਭਾਜਪਾ ਪਾਰਟੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਢਸਾ ਧੜੇ ਨਾਲ ਗਠਜੋੜ ਕਰਨ ਨਾਲ ਹੀ ਸਿੱਖ ਭਾਈਚਾਰੇ ਨੂੰ ਲੁਭਾਉਣ ਵਿਚ ਜੀ ਜਾਨ ਨਾਲ ਜੁੱਟੀ ਹੈ।


author

Tanu

Content Editor

Related News