ਅਫ਼ਗਾਨਿਸਤਾਨ ਤੋਂ 128 ਸਿੱਖਾਂ ਦਾ ਇਕ ਹੋਰ ਜੱਥਾ ਦਿੱਲੀ ਪਹੁੰਚਿਆ

08/21/2020 9:57:06 AM

ਨਵੀਂ ਦਿੱਲੀ- ਅਫ਼ਗਾਨਿਸਤਾਨ ਤੋਂ 128 ਸਿੱਖਾਂ ਦਾ ਇਕ ਹੋਰ ਜੱਥਾ ਦਿੱਲੀ ਪਹੁੰਚਿਆ। ਉਹ ਆਪਣੇ ਨਾਲ ਗੁਰਦੁਆਰੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵੀ ਨਾਲ ਲੈ ਕੇ ਆਏ ਹਨ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਅਫ਼ਗਾਨਿਸਤਾਨ 'ਚ ਸੁਰੱਖਿਅਤ ਨਾ ਹੋਣ ਕਾਰਨ ਆਪਣੇ ਨਾਲ ਲੈ ਕੇ ਆਏ। ਪੂਰੀ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜਹਾਜ਼ 'ਚ ਲਿਆਂਦਾ ਗਿਆ। ਇਹ ਸਿੱਖਾਂ ਦਾ ਤੀਜਾ ਜੱਥਾ ਹੈ, ਜੋ ਅਫ਼ਗਾਨਿਸਤਾਨ ਤੋਂ ਭਾਰਤ ਆਇਆ ਹੈ। ਇਹ ਸਿੱਖ ਅਫ਼ਗਾਨਿਸਤਾਨ 'ਚ ਰੋਜ਼ਾਨਾ ਹੋ ਰਹੇ ਅੱਤਿਆਚਾਰਾਂ ਤੋਂ ਤੰਗ ਕੇ ਆ ਕੇ ਭਾਰਤ ਵਾਪਸ ਆ ਰਹੇ ਹਨ। ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਫ਼ਗਾਨ ਸਿੱਖ ਨਿਦਾਨ ਸਿੰਘ ਸਚਦੇਵਾ ਜਿਨ੍ਹਾਂ ਨੂੰ ਤਾਲਿਬਾਨ ਨੇ ਅਗਵਾ ਕੀਤਾ ਸੀ ਅਤੇ ਉਸ ਤੋਂ ਬਾਅਦ ਰਿਹਾਅ ਕਰ ਦਿੱਤਾ ਸੀ। ਉਹ ਵੀ ਆਪਣੇ ਪਰਿਵਾਰ ਨਾਲ ਦਿੱਲੀ ਪਹੁੰਚੇ ਸਨ। ਭਾਰਤ ਪਹੁੰਚਦੇ ਹੀ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਚਿਹਰੇ 'ਤੇ ਇਕ ਸਕੂਨ ਨਜ਼ਰ ਆਇਆ ਸੀ। ਨਿਦਾਨ ਸਿੰਘ ਨਾਲ ਉਨ੍ਹਾਂ ਦੇ ਪਰਿਵਾਰ ਅਤੇ 11 ਹੋਰ ਸਿੱਖਾਂ ਨੂੰ ਸਪੈਸ਼ਲ ਫਲਾਈਟ ਰਾਹੀਂ ਕਾਬੁਲ ਤੋਂ ਨਵੀਂ ਦਿੱਲੀ ਲਿਆਂਦਾ ਗਿਆ ਸੀ। ਦਿੱਲੀ ਹਵਾਈ ਅੱਡੇ 'ਤੇ ਮਨਜਿੰਦਰ ਸਿੰਘ ਸਿਰਸਾ ਅਤੇ ਮਨਜੀਤ ਸਿੰਘ ਜੇ.ਕੇ. ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ।


DIsha

Content Editor

Related News