ਪ੍ਰੈੱਸ ਕਾਨਫਰੰਸ ''ਚ ਮਹਿਲਾ ਪੱਤਰਕਾਰਾਂ ਨੂੰ ਨਾ ਸੱਦੇ ਜਾਣ ਦੇ ਮੁੱਦੇ ''ਤੇ ਅਫ਼ਗਾਨੀ ਵਿਦੇਸ਼ ਮੰਤਰੀ ਦਾ ਵੱਡਾ ਬਿਆਨ
Sunday, Oct 12, 2025 - 04:12 PM (IST)

ਨਵੀਂ ਦਿੱਲੀ- ਭਾਰਤੀ ਮੀਡੀਆ ਅਤੇ ਸਿਆਸਤਦਾਨਾਂ ਦੀ ਤਿੱਖੀ ਪ੍ਰਤੀਕਿਰਿਆ ਮਗਰੋਂ ਭਾਰਤ ਦੇ ਦੌਰੇ 'ਤੇ ਆਏ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਾਕੀ ਨੇ ਐਤਵਾਰ ਨੂੰ ਸਪੱਸ਼ਟ ਕੀਤਾ ਕਿ ਨਵੀਂ ਦਿੱਲੀ ਵਿੱਚ ਹੋਈ ਪਿਛਲੀ ਪ੍ਰੈੱਸ ਕਾਨਫਰੰਸ ਵਿੱਚ ਮਹਿਲਾ ਪੱਤਰਕਾਰਾਂ ਨੂੰ ਨਾ ਬੁਲਾਉਣਾ ਜਾਣਬੁੱਝ ਕੇ ਨਹੀਂ ਸੀ, ਸਗੋਂ ਇਹ ਇੱਕ ਤਕਨੀਕੀ ਮੁੱਦਾ ਸੀ।
ਮੁਤਾਕੀ ਨੇ ਵਿਵਾਦ ਨੂੰ ਸੁਲਝਾਉਂਦੇ ਹੋਏ ਇੱਕ ਹੋਰ ਪ੍ਰੈੱਸ ਕਾਨਫਰੰਸ ਦਾ ਸੱਦਾ ਦਿੱਤਾ ਹੈ, ਜਿਸ ਵਿੱਚ ਮਹਿਲਾ ਪੱਤਰਕਾਰਾਂ ਨੂੰ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ। ਮੁਤਾਕੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਹੋਈ ਪ੍ਰੈੱਸ ਕਾਨਫਰੰਸ ਥੋੜ੍ਹੇ ਸਮੇਂ ਦੇ ਨੋਟਿਸ 'ਤੇ ਸੀ ਅਤੇ ਪੱਤਰਕਾਰਾਂ ਦੀ ਇੱਕ ਛੋਟੀ ਸੂਚੀ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਫੈਸਲਾ ਲਿੰਗ ਵਿਤਕਰੇ ਦੇ ਆਧਾਰ 'ਤੇ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਾਜ਼ਰੀ ਸੂਚੀ ਬਹੁਤ ਖਾਸ ਸੀ ਅਤੇ ਇਹ ਇੱਕ ਤਕਨੀਕੀ ਮੁੱਦਾ ਸੀ ਅਤੇ ਇਸ ਤੋਂ ਇਲਾਵਾ ਉਨ੍ਹਾਂ ਦਾ ਹੋਰ ਕੋਈ ਇਰਾਦਾ ਨਹੀਂ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਇਕ ਹੋਰ ਜਹਾਜ਼ ਹੋ ਗਿਆ ਕ੍ਰੈਸ਼ ! ਡਿੱਗਦਿਆਂ ਹੀ ਲੱਗ ਗਈ ਅੱਗ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ
ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਅਫ਼ਗਾਨਿਸਤਾਨ ਦੇ ਹਮਰੁਤਬਾ ਨਾਲ ਦੁਵੱਲੀ ਗੱਲਬਾਤ ਤੋਂ ਬਾਅਦ ਅਫ਼ਗਾਨ ਦੂਤਾਵਾਸ ਵਿਖੇ ਹੋਈ ਪ੍ਰੈਸ ਬ੍ਰੀਫਿੰਗ 'ਚ ਮਹਿਲਾ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਨੂੰ ਨਾ ਸੱਦੇ ਜਾਣ ਕਾਰਨ ਉਨ੍ਹਾਂ ਨੇ ਗੁੱਸਾ ਜ਼ਾਹਰ ਕੀਤਾ ਸੀ। ਇਸ ਤੋਂ ਇਲਾਵਾ ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਇਸ ਘਟਨਾ ਨੂੰ "ਭਾਰਤ ਦੀਆਂ ਮਹਿਲਾ ਪੱਤਰਕਾਰਾਂ ਦਾ ਅਪਮਾਨ" ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਪੱਸ਼ਟੀਕਰਨ ਮੰਗਿਆ ਸੀ।
ਇਸ ਦੌਰਾਨ, ਵਿਦੇਸ਼ ਮੰਤਰਾਲੇ (MEA) ਨੇ ਵੀ ਸਪੱਸ਼ਟ ਕੀਤਾ ਕਿ ਸ਼ੁੱਕਰਵਾਰ ਨੂੰ ਹੋਈ ਪ੍ਰੈਸ ਗੱਲਬਾਤ ਵਿੱਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਸੀ, ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋਇਆ ਸ, ਜੋ ਕਿ ਅੱਜ ਨਵੇਂ ਸੱਦੇ ਨਾਲ ਹੁਣ ਨਿਬੇੜੇ ਵੱਲ ਵਧ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e