ਪਾਕਿ ਜੇਲ੍ਹ ਤੋਂ 29 ਸਾਲ ਬਾਅਦ ਪਰਤੇ ਜੰਮੂ-ਕਸ਼ਮੀਰ ਦੇ ਸ਼ਖਸ ਦਾ ਗਰਮਜੋਸ਼ੀ ਨਾਲ ਸਵਾਗਤ

Saturday, Dec 25, 2021 - 07:41 PM (IST)

ਪਾਕਿ ਜੇਲ੍ਹ ਤੋਂ 29 ਸਾਲ ਬਾਅਦ ਪਰਤੇ ਜੰਮੂ-ਕਸ਼ਮੀਰ ਦੇ ਸ਼ਖਸ ਦਾ ਗਰਮਜੋਸ਼ੀ ਨਾਲ ਸਵਾਗਤ

ਜੰਮੂ  -  ਪਾਕਿਸਤਾਨ ਦੀ ਜੇਲ੍ਹ ਵਿੱਚ 29 ਸਾਲ ਬਿਤਾਉਣ ਤੋਂ ਬਾਅਦ ਆਪਣੇ ਦੇਸ਼ ਪਰਤੇ ਕਠੂਆ ਨਿਵਾਸੀ ਕੁਲਦੀਪ ਸਿੰਘ ਦਾ ਸ਼ੁੱਕਰਵਾਰ ਰਾਤ ਉਸ ਦੇ ਜੱਦੀ ਸ਼ਹਿਰ ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਦੇਸ਼ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਤੋਂ ਕਦੇ ਪਿੱਛੇ ਨਾ ਹਟਣ। ਪਾਕਿਸਤਾਨ ਨੇ ਸਿੰਘ (53) ਨੂੰ ਔਰੰਗਾਬਾਦ ਦੇ ਮੁਹੰਮਦ ਗੁਫਰਾਨ ਦੇ ਨਾਲ ਸੋਮਵਾਰ ਨੂੰ ਰਿਹਾਅ ਕਰ ਦਿੱਤਾ ਸੀ ਅਤੇ ਉਹ ਆਪਣੇ ਦੇਸ਼ ਵਾਪਸੀ  ਤੋਂ ਬਾਅਦ ਪੰਜਾਬ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈੱਡ ਕਰਾਸ ਭਵਨ ਪੁੱਜੇ ਸਨ। ਸਿੰਘ ਨੇ ਕਿਹਾ ਕਿ 1992 ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨੀ ਏਜੰਸੀਆਂ ਨੇ ਉਨ੍ਹਾਂ ਨੂੰ ਤਿੰਨ ਸਾਲ ਤੱਕ ਪ੍ਰਤਾੜਿਤ ਕੀਤਾ। ਉਨ੍ਹਾਂ ਨੂੰ ਕਥਿਤ ਜਾਸੂਸੀ ਦੇ ਦੋਸ਼ ਵਿੱਚ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ 25 ਸਾਲ ਕੈਦ ਦੀ ਸਜ਼ਾ ਸੁਣਾਈ ਗਈ।

ਕਠੂਆ ਦੇ ਬਲੌਰ ਸਥਿਤ ਮਕਵਾਲ ਪਿੰਡ ਦੇ ਰਹਿਣ ਵਾਲੇ ਸਿੰਘ ਦਾ ਪਿੰਡ ਵਾਸੀਆਂ ਨੇ ਜ਼ੋਰਦਾਰ ਸਵਾਗਤ ਕੀਤਾ। ਉਨ੍ਹਾਂ ਦੀ ਪ੍ਰਸ਼ੰਸਾ ਵਿੱਚ ਪਟਾਕੇ ਚਲਾਏ ਅਤੇ ਦੇਸ਼ ਭਗਤੀ ਦੇ ਨਾਅਰੇ ਲਾਏ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, “ਮੇਰੇ ਸਾਰੇ ਦੋਸਤਾਂ, ਪਿੰਡ ਵਾਸੀਆਂ ਅਤੇ ਵਿਸ਼ੇਸ਼ ਰੂਪ ਨਾਲ ਨੌਜਵਾਨਾਂ ਨੂੰ ਮੇਰਾ ਸੁਨੇਹਾ ਹੈ ਕਿ ਉਹ ਗਲਤ ਰਸਤਿਆਂ ਤੋਂ ਦੂਰ ਰਹਿਣ, ਜੋ ਉਨ੍ਹਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਪਰ ਜਦੋਂ ਦੇਸ਼ ਲਈ ਕੋਈ ਕੁਰਬਾਨੀ ਦੇਣ ਦੀ ਗੱਲ ਆਉਂਦੀ ਹੈ, ਤਾਂ ਕਦੇ ਪਿੱਛੇ ਨਾ ਹਟਣ।  ਉਨ੍ਹਾਂ ਦੇ ਪਰਿਵਾਰ ਦੇ ਮੈਬਰਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ, ਉਨ੍ਹਾਂ ਦੇ ਟਿਕਾਣੇ ਬਾਰੇ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਲਾਹੌਰ ਦੀ ਕੋਟ ਲਖਪਤ ਜੇਲ੍ਹ ਤੋਂ ਉਨ੍ਹਾਂ ਨੂੰ ਪੱਤਰ ਲਿਖਿਆ। ਉਨ੍ਹਾਂ ਕਿਹਾ ਕਿ ਭਾਰਤੀ ਕੈਦੀ ਸਰਬਜੀਤ ਸਿੰਘ ਦੀ ਹੱਤਿਆ ਤੋਂ ਬਾਅਦ ਪਿਛਲੇ ਅੱਠ ਸਾਲਾਂ ਤੋਂ ਕੁਲਦੀਪ ਸਿੰਘ ਨਾਲ ਕੋਈ ਸੰਪਰਕ ਨਾ ਹੋਣ ਕਾਰਨ ਉਨ੍ਹਾਂ ਨੇ ਸਾਰੀਆਂ ਉਮੀਦਾਂ ਗੁਆ ਦਿੱਤੀਆਂ ਸਨ। ਸਰਬਜੀਤ ਨੂੰ ਜਾਸੂਸੀ ਦਾ ਵੀ ਦੋਸ਼ੀ ਠਹਿਰਾਇਆ ਗਿਆ ਸੀ। ਇੱਕ ਰਿਸ਼ਤੇਦਾਰ ਨੇ ਕਿਹਾ, ‘‘ਸਾਨੂੰ ਖੁਸ਼ੀ ਹੈ ਕਿ ਉਹ ਇਨ੍ਹੇ ਸਾਲਾਂ ਤੋਂ ਬਾਅਦ ਵਾਪਸ ਸਾਡੇ ਵਿੱਚ ਆਏ ਹਨ।"

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News