ਧਾਰਾ-370 ਹਟਣ ਮਗਰੋਂ ਜੰਮੂ-ਕਸ਼ਮੀਰ ਦੇ ਲੋਕ ਆਜ਼ਾਦ ਹਨ: ਮਨੋਜ ਸਿਨਹਾ
Saturday, Aug 05, 2023 - 05:23 PM (IST)
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਦੇਸ਼ 'ਚ ਧਾਰਾ-370 ਹਟਣ ਮਗਰੋਂ ਲੋਕ ਆਜ਼ਾਦੀ ਨਾਲ ਰਹਿ ਰਹੇ ਹਨ, ਜੋ ਸਭ ਤੋਂ ਵੱਡਾ ਬਦਲਾਅ ਹੈ। ਸਿਨਹਾ ਨੇ ਕਿਹਾ ਕਿ ਪ੍ਰਦੇਸ਼ ਵਿਚ ਨਾ ਸਿਰਫ ਸੜਕ 'ਤੇ ਹਿੰਸਾ ਖ਼ਤਮ ਹੋ ਗਈ ਸਗੋਂ ਸਕੂਲ, ਯੂਨੀਵਰਸਿਟੀਆਂ ਅਤੇ ਵਪਾਰਕ ਅਦਾਰੇ ਵੀ ਖੁੱਲ੍ਹੇ ਹਨ। ਉਨ੍ਹਾਂ ਨੇ ਸ਼੍ਰੀਨਗਰ 'ਚ ਇਕ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੜਕਾਂ 'ਤੇ ਹਿੰਸਾ ਖ਼ਤਮ ਹੋ ਗਈ ਹੈ।
ਸਿਨਹਾ ਨੇ ਕਿਹਾ ਕਿ ਪਾਕਿਸਤਾਨ, ਅੱਤਵਾਦੀਆਂ ਅਤੇ ਵੱਖਵਾਦੀਆਂ ਦੇ ਨਿਰਦੇਸ਼ 'ਤੇ ਜੋ ਸਕੂਲ ਅਤੇ ਯੂਨੀਵਰਸਿਟੀਆਂ ਸਾਲ ਵਿਚ 150 ਦਿਨ ਬੰਦ ਰਹਿੰਦੇ ਸਨ ਪਰ ਹੁਣ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ 5 ਅਗਸਤ ਨੂੰ ਸੰਵਿਧਾਨ ਦੀ ਧਾਰਾ-370 ਨੂੰ ਰੱਦ ਕਰਨ ਦੀ ਚੌਥੀ ਵਰ੍ਹੇਗੰਢ ਹੈ, ਜਿਸ ਦੇ ਨਤੀਜੇ ਵਜੋਂ ਜੰਮੂ-ਕਸ਼ਮੀਰ ਨੂੰ ਦਿੱਤਾ ਗਿਆ ਵਿਸ਼ੇਸ਼ ਦਰਜਾ ਵਾਪਸ ਲੈ ਲਿਆ ਗਿਆ, ਜਿਸ ਨੂੰ ਇਕ ਸੂਬੇ ਤੋਂ ਘਟਾ ਕੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਬਦਲ ਦਿੱਤਾ ਗਿਆ। ਸਿਨਹਾ ਨੇ ਕਿਹਾ ਕਿ ਕਸ਼ਮੀਰ 'ਚ ਲੋਕ, ਖ਼ਾਸ ਕਰ ਕੇ ਨੌਜਵਾਨ ਸੂਰਜ ਡੁੱਬਣ ਤੋਂ ਪਹਿਲਾਂ ਘਰ ਪਰਤ ਆਏ ਸਨ ਪਰ ਹੁਣ ਚੀਜ਼ਾਂ ਬਦਲ ਗਈਆਂ ਹਨ।