ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਮਗਰੋਂ CM ਕੇਜਰੀਵਾਲ ਨੇ ਕੀਤਾ ਟਵੀਟ, ਆਖੀ ਇਹ ਗੱਲ

Sunday, Apr 23, 2023 - 06:32 PM (IST)

ਨਵੀਂ ਦਿੱਲੀ- ਪਿਛਲੇ ਕਈ ਦਿਨਾਂ ਤੋਂ ਭਗੌੜੇ ਚੱਲ ਰਹੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਯਾਨੀ ਕਿ ਐਤਵਾਰ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡਾ ’ਚੋਂ ਗ੍ਰਿਫਤਾਰ ਕਰ ਲਿਆ ਗਿਆ। ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫ਼ਰਾਰ ਚੱਲ ਰਿਹਾ ਸੀ। ਪੰਜਾਬ ਪੁਲਸ ਨੇ ਦੇਰ ਰਾਤ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰੀ ਮਗਰੋਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ : ਫੜਿਆ ਗਿਆ ਅੰਮ੍ਰਿਤਪਾਲ, 18 ਮਾਰਚ ਤੋਂ ਚੱਲ ਰਿਹਾ ਸੀ ਫਰਾਰ

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਮਗਰੋਂ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਅਮਨ ਚੈਨ ਅਤੇ ਸੁਰੱਖਿਆ ਲਈ ਅਸੀਂ ਵਚਨਬੱਧ ਹਾਂ। ਇਸ ਲਈ ਸਖ਼ਤ ਫ਼ੈਸਲਾ ਲੈਣ ਨੂੰ ਵੀ ਅਸੀਂ ਤਿਆਰ ਹਾਂ। ਮੁੱਖ ਮੰਤਰੀ ਭਗਵੰਤ ਮਾਨ ਸਾਬ੍ਹ ਨੇ ਇਸ ਮਿਸ਼ਨ ਨੂੰ ਪਰਿਪੱਕਤਾ ਅਤੇ ਸਾਹਸ ਨਾਲ ਪੂਰਾ ਕੀਤਾ। ਬਿਨਾਂ ਕਿਸੇ ਖ਼ੂਨ-ਖਰਾਬੇ ਅਤੇ ਗੋਲੀ ਚਲਾਏ ਪੰਜਾਬ ਪੁਲਸ ਨੇ ਸਫ਼ਲਤਾ ਹਾਸਲ ਕੀਤੀ ਹੈ। ਇਸ ਦੌਰਾਨ ਸ਼ਾਂਤੀ ਬਣਾ ਕੇ ਰੱਖਣ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਜਨਤਾ ਦਾ ਬਹੁਤ ਧੰਨਵਾਦ।

ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਤੋਂ ਬਾਅਦ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਅੰਮ੍ਰਿਤਪਾਲ

PunjabKesari

ਇਸ ਆਪ੍ਰੇਸ਼ਨ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੀ ਜਾਣਕਾਰੀ ਉਨ੍ਹਾਂ ਨੂੰ ਕੱਲ੍ਹ ਰਾਤ ਹੀ ਮਿਲ ਗਈ ਸੀ, ਜਿਸ ਕਾਰਨ ਉਹ ਸਾਰੀ ਰਾਤ ਨਹੀਂ ਸੁੱਤੇ ਅਤੇ ਹਰ 15 ਮਿੰਟ ਬਾਅਦ ਪੁਲਸ ਦੇ ਵੱਡੇ ਅਫਸਰਾਂ ਨਾਲ ਗੱਲਬਾਤ ਕਰਦੇ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ. ਜੀ. ਪੀ. ਨੂੰ ਪੂਰੇ ਸੰਜਮ ਨਾਲ ਕੰਮ ਲੈਣ ਲਈ ਆਖਿਆ ਗਿਆ, ਜਿਸ ਮਗਰੋਂ ਇਸ ਆਪ੍ਰੇਸ਼ਨ ਨੂੰ ਅੰਜ਼ਾਮ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਆਪ੍ਰੇਸ਼ਨ ਬਾਰੇ ਦਿੱਤੀ ਜਾਣਕਾਰੀ


Tanu

Content Editor

Related News