CBI ਤੋਂ ਬਾਅਦ ਹੁਣ ED ਦੀ ਹਿਰਾਸਤ 'ਚ ਮਨੀਸ਼ ਸਿਸੋਦੀਆ, 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤਾ ਗ੍ਰਿਫ਼ਤਾਰ

Friday, Mar 10, 2023 - 05:20 AM (IST)

CBI ਤੋਂ ਬਾਅਦ ਹੁਣ ED ਦੀ ਹਿਰਾਸਤ 'ਚ ਮਨੀਸ਼ ਸਿਸੋਦੀਆ, 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ 51 ਸਾਲਾ ਨੇਤਾ ਨੂੰ ਤਿਹਾੜ ਜੇਲ੍ਹ ਵਿੱਚ ਦੂਜੇ ਦੌਰ ਦੀ ਪੁੱਛਗਿੱਛ ਤੋਂ ਬਾਅਦ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹੋਲੇ-ਮਹੱਲੇ 'ਤੇ ਗਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਟਿੱਪਰ 'ਚ ਵੱਜਣ 'ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

ਜਾਂਚ ਏਜੰਸੀ ਨੇ ਦੋਸ਼ ਲਾਇਆ ਕਿ ਸਿਸੋਦੀਆ ਆਪਣੇ ਜਵਾਬ ਵਿੱਚ 'ਟਾਲਮਟੋਲ' ਕਰ ਰਹੇ ਸਨ ਅਤੇ 'ਜਾਂਚ 'ਚ ਸਹਿਯੋਗ ਨਹੀਂ' ਕਰ ਰਹੇ ਸਨ। ਦਿੱਲੀ 'ਚ ਸਾਲ 2021-22 ਲਈ ਹੁਣ ਰੱਦ ਕੀਤੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ 26 ਫਰਵਰੀ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਿਸੋਦੀਆ ਇਸ ਵੇਲੇ ਨਿਆਇਕ ਹਿਰਾਸਤ ਵਿੱਚ ਹਨ। ਈਡੀ ਵੱਲੋਂ ਸਿਸੋਦੀਆ ਤੋਂ ਪੁੱਛਗਿੱਛ ਦਾ ਪਹਿਲਾ ਦੌਰ 7 ਮਾਰਚ ਨੂੰ ਸੀ।

PunjabKesari

ਇਹ ਵੀ ਪੜ੍ਹੋ : ਬਿਹਾਰੀਆਂ ਦੀ ਗੁੰਡਾਗਰਦੀ, ਪੰਜਾਬੀ ਨੌਜਵਾਨਾਂ 'ਤੇ ਕੀਤਾ ਰਾਡਾਂ ਨਾਲ ਹਮਲਾ, ਇਕ ਦੀ ਬਾਂਹ ਤੋੜੀ

ED ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਇਸ ਦਾ ਢੁੱਕਵਾਂ ਜਵਾਬ ਦੇਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ''ਮਨੀਸ਼ ਨੂੰ ਪਹਿਲਾਂ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ। ਛਾਪੇਮਾਰੀ ਦੌਰਾਨ ਸੀਬੀਆਈ ਨੂੰ ਕੋਈ ਸਬੂਤ ਨਹੀਂ ਮਿਲਿਆ, ਨਾ ਕੋਈ ਪੈਸਾ ਮਿਲਿਆ। ਭਲਕੇ ਜ਼ਮਾਨਤ 'ਤੇ ਸੁਣਵਾਈ ਹੈ। ਮਨੀਸ਼ ਨੂੰ ਕੱਲ੍ਹ ਛੱਡ ਦਿੱਤਾ ਜਾਣਾ ਸੀ। ਇਸ ਲਈ ਅੱਜ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦਾ ਇਕ ਹੀ ਮਕਸਦ ਹੈ - ਮਨੀਸ਼ ਨੂੰ ਹਰ ਹਾਲਤ 'ਚ ਅੰਦਰ ਰੱਖਣਾ। ਨਿੱਤ ਨਵੇਂ ਝੂਠੇ ਕੇਸ ਬਣਾ ਕੇ। ਜਨਤਾ ਦੇਖ ਰਹੀ ਹੈ। ਜਨਤਾ ਜਵਾਬ ਦੇਵੇਗੀ।"

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News