ਵੱਡੀ ਖ਼ਬਰ : ਹੁਣ ਰਾਜਕੋਟ ਹਵਾਈ ਅੱਡੇ ਦੀ ਡਿੱਗ ਪਈ ਛੱਤ, ਪਈਆਂ ਭਾਜੜਾਂ, PM ਮੋਦੀ ਨੇ ਕੀਤਾ ਸੀ ਉਦਘਾਟਨ
Saturday, Jun 29, 2024 - 06:35 PM (IST)
ਨੈਸ਼ਨਲ ਡੈਸਕ: ਦੇਸ਼ ਦੇ ਕਿਸੇ ਵੀ ਏਅਰਪੋਰਟ ਦੀ ਛੱਤ ਹੇਠਾਂ ਖੜ੍ਹੇ ਹੋਣਾ ਹੁਣ ਕਿਸੇ ਖ਼ਤਰੇ ਤੋਂ ਖਾਲੀ ਨਹੀਂ ਹੈ। ਬੀਤੇ ਦਿਨੀਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਛੱਤ ਡਿੱਗਣ ਤੋਂ ਬਾਅਦ ਹੁਣ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਹੀਰਾਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੇ ਬਾਹਰ ਯਾਤਰੀ ਪਿਕਅਪ-ਡ੍ਰੌਪ ਖੇਤਰ ਦੇ ਉੱਪਰ ਦੀ ਛੱਤ ਡਿੱਗ ਗਈ। ਇਸ ਨਾਲ ਹਾਦਸੇ ਨਾਲ ਏਅਰਪੋਰਟ ਵਿਟ ਹਫ਼ੜਾ-ਦਫ਼ੜੀ ਮੱਚ ਗਈ।
ਇਹ ਵੀ ਪੜ੍ਹੋ - ਵਸੰਤ ਵਿਹਾਰ 'ਚ ਕਹਿਰ ਬਣਕੇ ਵਰ੍ਹਿਆ ਮੀਂਹ, ਕੰਧ ਡਿੱਗਣ ਨਾਲ 8 ਲੋਕਾਂ ਦੀ ਮੌਤ, 3 ਲਾਸ਼ਾਂ ਬਰਾਮਦ
ਦੱਸ ਦੇਈਏ ਕਿ ਰਾਜਕੋਟ ਦੇ ਏਅਰਪੋਰਟ ਵਿਚ ਵਾਪਰੇ ਇਸ ਹਾਦਸੇ ਦੌਰਾਨ ਰਾਹਤ ਦੀ ਖ਼ਬਰ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿਕਅੱਪ ਅਤੇ ਡਰਾਪ ਏਰੀਏ ਵਿੱਚ ਕੇਨੋਪੀ ਟੁੱਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਹਨੇਰੀ ਅਤੇ ਮੀਂਹ ਕਾਰਨ ਵਾਪਰਿਆ ਹੈ। ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੁਲਾਈ 2023 ਵਿੱਚ ਰਾਜਕੋਟ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ ਸੀ। ਇਸ ਹਵਾਈ ਅੱਡੇ ਦਾ 1400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਸਤਾਰ ਕੀਤਾ ਗਿਆ ਸੀ। ਹੁਣ ਇਸ ਹਾਦਸੇ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਸਵਾਲ ਉੱਠ ਰਹੇ ਹਨ।
ਇਹ ਵੀ ਪੜ੍ਹੋ - Delhi Airport Accident: ਚਸ਼ਮਦੀਦ ਨੇ ਦੱਸਿਆ ਕਿਵੇਂ ਕਾਰਾਂ 'ਤੇ ਲੋਹੇ ਦੇ ਪਿੱਲਰ ਡਿੱਗਣ ਨਾਲ ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8