ਦੀਵਾਲੀ ਤੋਂ ਬਾਅਦ ਦੇਸ਼ ਭਰ 'ਚ ਠੰਡ ਅਤੇ ਧੁੰਦ ਦਾ ਕਹਿਰ, ਦਿੱਲੀ 'ਚ ਪਵੇਗੀ ਸੁੱਕੀ ਠੰਡ

Saturday, Oct 26, 2024 - 10:38 AM (IST)

ਨੈਸ਼ਨਲ ਡੈਸਕ : ਦੱਖਣੀ ਭਾਰਤ ਵਿੱਚ ਚੱਕਰਵਾਤੀ ਤੂਫ਼ਾਨ ਦਾਨਾ ਕਾਰਨ ਅਗਲੇ ਤਿੰਨ ਦਿਨਾਂ ਵਿੱਚ ਤਕਰੀਬਨ 10 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 28 ਤੋਂ 30 ਅਕਤੂਬਰ ਦਰਮਿਆਨ ਸਰਗਰਮ ਪੱਛਮੀ ਗੜਬੜੀ ਕਾਰਨ ਪਹਾੜਾਂ 'ਤੇ ਬਰਫ਼ਬਾਰੀ ਹੋ ਸਕਦੀ ਹੈ, ਜਿਸ ਨਾਲ ਦਿੱਲੀ ਅਤੇ ਹੋਰ ਮੈਦਾਨੀ ਸੂਬਿਆਂ 'ਚ ਤਾਪਮਾਨ 'ਚ ਗਿਰਾਵਟ ਆਵੇਗੀ। ਉੱਤਰ-ਪੱਛਮੀ ਹਵਾਵਾਂ ਕਾਰਨ ਠੰਢ ਵਧੇਗੀ। ਦੀਵਾਲੀ ਤੋਂ ਬਾਅਦ ਪੂਰੇ ਦੇਸ਼ 'ਚ ਠੰਡ ਅਤੇ ਧੁੰਦ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਟਾਇਰ ਫਟਣ ਕਾਰਣ ਪਲਟੀ ਕਾਰ, ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਦਿੱਲੀ ਦਾ ਮੌਜੂਦਾ ਮੌਸਮ
ਚੱਕਰਵਾਤੀ ਤੂਫਾਨ ਦਾਨਾ ਦੇ ਪ੍ਰਭਾਵ ਕਾਰਨ ਦਿੱਲੀ 'ਚ ਸਵੇਰੇ-ਸ਼ਾਮ ਠੰਡ ਦਾ ਅਹਿਸਾਸ ਵਧਦਾ ਜਾ ਰਿਹਾ ਹੈ। ਹਾਲਾਂਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਗਰਮੀ ਵੀ ਮਹਿਸੂਸ ਹੋ ਰਹੀ ਹੈ। ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ ਅਤੇ ਜੇਕਰ ਪਹਾੜਾਂ 'ਤੇ ਬਰਫ਼ਬਾਰੀ ਹੁੰਦੀ ਹੈ ਤਾਂ ਦਿੱਲੀ ਨੂੰ ਧੁੰਦ ਅਤੇ ਸੁੱਕੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

26 ਅਕਤੂਬਰ, 2024 ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 31.06 ਡਿਗਰੀ ਸੈਲਸੀਅਸ ਸੀ, ਜਦੋਂ ਕਿ ਕੱਲ੍ਹ ਲਈ ਘੱਟੋ-ਘੱਟ ਤਾਪਮਾਨ 20.05 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 33.5 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਵਾ ਵਿੱਚ ਨਮੀ 25% ਹੈ ਅਤੇ ਗਤੀ 25 ਕਿਲੋਮੀਟਰ ਪ੍ਰਤੀ ਘੰਟਾ ਹੈ। ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) 198 ਹੈ। ਹਾਲਾਂਕਿ ਹਾਲ ਦੇ ਸਮੇਂ 'ਚ ਧੂੰਆਂ ਘੱਟ ਹੋਇਆ ਹੈ ਪਰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਮੁਤਾਬਕ ਦਿੱਲੀ 'ਚ ਧੂੰਆਂ ਬਰਕਰਾਰ ਰਹੇਗਾ ਅਤੇ ਹਵਾ ਪ੍ਰਦੂਸ਼ਣ ਲੋਕਾਂ ਨੂੰ ਪਰੇਸ਼ਾਨ ਕਰ ਸਕਦਾ ਹੈ। ਦਿੱਲੀ ਦਾ ਮੌਸਮ 2 ਨਵੰਬਰ ਤੱਕ ਸਾਫ ਰਹੇਗਾ ਪਰ ਠੰਡ ਦਾ ਪ੍ਰਭਾਵ ਵਧੇਗਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਮੀਂਹ ਵਾਲੇ ਰਾਜ
ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ ਚੱਕਰਵਾਤੀ ਤੂਫਾਨ ਦਾਨਾ ਦੇ ਪ੍ਰਭਾਵ ਹੇਠ ਅਗਲੇ ਤਿੰਨ ਦਿਨਾਂ ਵਿੱਚ ਓਡੀਸ਼ਾ, ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਭਾਰਤ ਦੇ ਸਾਰੇ 8 ਰਾਜਾਂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਪੂਰਬੀ ਝਾਰਖੰਡ ਦੇ ਕੁਝ ਹਿੱਸਿਆਂ, ਪੂਰਬੀ ਬਿਹਾਰ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਦੱਖਣੀ ਛੱਤੀਸਗੜ੍ਹ ਅਤੇ ਦੱਖਣੀ ਕਰਨਾਟਕ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News