ਕਿਸਾਨਾਂ ਦੇ ਐਲਾਨ ਪਿੱਛੋਂ ਸੀਲ ਹੋਣ ਲੱਗੇ ਦਿੱਲੀ ਦੇ ਬਾਰਡਰ, ਵੇਖੋ ਪੁਲਸ ਦੀਆਂ ਤਿਆਰੀਆਂ
Tuesday, Feb 20, 2024 - 12:17 PM (IST)
ਨਵੀਂ ਦਿੱਲੀ- ਕਿਸਾਨ ਅੰਦੋਲਨ ਦਾ ਅੱਜ 8ਵਾਂ ਦਿਨ ਹੈ। ਕਿਸਾਨ MSP ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਹੁਣ ਤੱਕ 4 ਗੇੜ ਦੀ ਮੀਟਿੰਗ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹੋ ਚੁੱਕੀ ਹੈ। ਕਿਸਾਨਾਂ ਵਲੋਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਅਤੇ 21 ਫਰਵਰੀ ਨੂੰ ਸਵੇਰੇ 11 ਵਜੇ ਟਰੈਕਟਰਾਂ-ਟਰਾਲੀਆਂ ਨਾਲ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਪੁਲਸ ਵਲੋਂ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਗਏ। ਕਿਸਾਨਾਂ ਦਾ ਦਿੱਲੀ ਕੂਚ ਰੋਕਣ ਲਈ 7 ਲੇਅਰ ਦੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਸੜਕ 'ਤੇ ਪਹਿਲੇ ਬੈਰੀਕੇਡਿੰਗ, ਫਿਰ ਕੰਕ੍ਰੀਟ ਦੀ ਕੰਧ, ਫਿਰ ਲੋਹੇ ਦੇ ਬੈਰੀਕੇਡ, ਫਿਰ ਕੰਡੀਲੀਆਂ ਤਾਰਾਂ, ਫਿਰ ਖ਼ਰਾਬ ਵਾਹਨ ਅਤੇ ਕੰਟੇਨਰਾਂ ਦੇ ਗਤੀਰੋਧ ਬਣਾਏ ਗਏ ਹਨ।
ਦੱਸਣਯੋਗ ਹੈ ਕਿ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਦੀ ਭਲਾਈ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਅਤੇ ਕਰਜ਼ਾ ਮੁਆਫ਼ੀ, ਲਖੀਮਪੁਰ ਖਿਰੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦੇਣ, ਲੈਂਡ ਐਕੁਆਈਜ਼ੇਸ਼ਨ ਐਕਟ 2013 ਨੂੰ ਬਹਾਲ ਕਰਨ ਦੀ ਵੀ ਮੰਗ ਰੱਖੀ ਹੈ। ਉਹ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਵੀ ਮੰਗ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8