ਭਾਰਤ ਦੀ ਸਖ਼ਤੀ ਮਗਰੋਂ ਕੈਨੇਡਾ ਦੀ ਵਿਦੇਸ਼ ਮੰਤਰੀ ਦਾ ਅਹਿਮ ਬਿਆਨ ਆਇਆ ਸਾਹਮਣੇ

Wednesday, Oct 04, 2023 - 06:08 PM (IST)

ਭਾਰਤ ਦੀ ਸਖ਼ਤੀ ਮਗਰੋਂ ਕੈਨੇਡਾ ਦੀ ਵਿਦੇਸ਼ ਮੰਤਰੀ ਦਾ ਅਹਿਮ ਬਿਆਨ ਆਇਆ ਸਾਹਮਣੇ

ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਮੱਤਭੇਦ ਦੂਰ ਹੋਣ ਦੇ ਕੋਈ ਸੰਕੇਤ ਨਹੀਂ ਹਨ। ਖਾਸ ਕਰਕੇ ਜਦੋਂ ਤੋਂ ਭਾਰਤ ਨੇ ਕੈਨੇਡਾ ਨੂੰ 41 ਡਿਪਲੋਮੈਟਾਂ ਦੀ ਇਕ ਸੂਚੀ ਸੌਂਪੀ ਹੈ ਅਤੇ ਉਨ੍ਹਾਂ ਨੂੰ 10 ਅਕਤੂਬਰ ਤੱਕ ਵਾਪਸ ਬੁਲਾਉਣ ਦੀ ਗੱਲ ਕਹੀ ਹੈ। ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਨਵੇਂ ਪੱਧਰ 'ਤੇ ਪਹੁੰਚ ਗਿਆ ਹੈ। ਇਸ ਦੌਰਾਨ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਇਸ ਮਾਮਲੇ 'ਤੇ ਥੋੜ੍ਹੀ ਨਰਮ ਨਜ਼ਰ ਆਈ। ਉਨ੍ਹਾਂ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਕੂਟਨੀਤਕ ਵਿਵਾਦ ਨੂੰ ਸੁਲਝਾਉਣ ਲਈ ਭਾਰਤ ਨਾਲ ਨਿੱਜੀ ਗੱਲਬਾਤ ਕਰਨਾ ਚਾਹੁੰਦਾ ਹੈ।

ਉਹ ਮੰਗਲਵਾਰ ਨੂੰ ਓਟਾਵਾ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਦੇ ਸੰਪਰਕ ਵਿੱਚ ਹਾਂ। ਅਸੀਂ ਕੈਨੇਡੀਅਨ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ। ਅਸੀਂ ਨਿੱਜੀ ਗੱਲਬਾਤ ਜਾਰੀ ਰੱਖਾਂਗੇ ਕਿਉਂਕਿ ਸਾਡਾ ਮੰਨਣਾ ਹੈ ਕਿ ਕੂਟਨੀਤਕ ਗੱਲਬਾਤ ਉਦੋਂ ਸਭ ਤੋਂ ਵਧੀਆ ਕੰਮ ਕਰਦੀ ਹੈ ਜਦੋਂ ਉਹ ਨਿੱਜੀ ਰਹੇ। ਉਨ੍ਹਾਂ ਦਾ ਇਹ ਬਿਆਨ ਭਾਰਤ ਸਰਕਾਰ ਵੱਲੋਂ ਕੈਨੇਡੀਅਨ ਦੂਤਘਰ ਨੂੰ ਸੂਚਿਤ ਕਰਨ ਤੋਂ ਬਾਅਦ ਆਇਆ ਹੈ ਕਿ ਸੂਚੀ ਵਿੱਚ ਸ਼ਾਮਲ 41 ਡਿਪਲੋਮੈਟਾਂ ਨੂੰ 10 ਅਕਤੂਬਰ ਤੱਕ ਭਾਰਤ ਛੱਡਣਾ ਹੋਵੇਗਾ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੂਚੀ ਵਿੱਚ ਸ਼ਾਮਲ ਡਿਪਲੋਮੈਟਾਂ ਦੀ ਡਿਪਲੋਮੈਟਿਕ ਛੋਟ ਖ਼ਤਮ ਹੋ ਜਾਵੇਗੀ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ : ਮੈਨੀਟੋਬਾ ਚੋਣਾਂ 'ਚ NDP ਦੀ ਸ਼ਾਨਾਦਰ ਜਿੱਤ, ਵਾਬ ਕੀਨਿਊ ਬਣੇ ਪ੍ਰੀਮੀਅਰ

ਜਦੋਂ ਪੱਤਰਕਾਰਾਂ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੂੰ ਇਹ ਸਵਾਲ ਵਿਸ਼ੇਸ਼ ਤੌਰ 'ਤੇ ਪੁੱਛਿਆ ਤਾਂ ਉਨ੍ਹਾਂ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੀਡੀਆ 'ਚ ਕੂਟਨੀਤਕ ਮੁੱਦਿਆਂ 'ਤੇ ਗੱਲ ਕਰਨਾ ਠੀਕ ਨਹੀਂ ਹੈ। ਇਸ ਮਾਮਲੇ 'ਤੇ ਕੈਨੇਡੀਅਨ ਵਿਰੋਧੀ ਧਿਰ ਦੇ ਨੇਤਾ ਪਿਅਰੇ ਪੋਇਲੀਵਰੇ ਨੇ ਕਿਹਾ ਕਿ ਜੋ ਵੀ ਹੋ ਰਿਹਾ ਹੈ, ਮੈਂ ਉਸ ਨੂੰ ਲੈ ਕੇ ਬਹੁਤ ਚਿੰਤਤ ਹਾਂ, ਮੈਂ ਇਸ ਮਾਮਲੇ 'ਤੇ ਨਜ਼ਰ ਬਣਾਏ ਹੋਏ ਹਾਂ। ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਪਿਛਲੇ ਮਹੀਨੇ 18 ਸਤੰਬਰ ਨੂੰ ਕੈਨੇਡੀਅਨ ਸੰਸਦ 'ਚ ਕਿਹਾ ਸੀ ਕਿ ਇਕ ਖਾਲਿਸਤਾਨੀ ਨੇਤਾ, ਜਿਸ ਨੂੰ ਉਹ ਕੈਨੇਡਾ ਦਾ ਨਾਗਰਿਕ ਮੰਨਦਾ ਹੈ, ਦੇ ਕਤਲ ਮਾਮਲੇ 'ਚ ਬਿਆਨ ਦਿੱਤਾ ਸੀ। ਇਸ ਬਿਆਨ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਇਸ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹਨ। ਦੱਸ ਦੇਈਏ ਕਿ ਖਾਲਿਸਤਾਨੀ ਨੇਤਾ ਨਿੱਝਰ ਸਿੰਘ ਦਾ ਕੈਨੇਡਾ ‘ਚ ਜੂਨ ‘ਚ ਕਤਲ ਕਰ ਦਿੱਤਾ ਗਿਆ ਸੀ।

ਕੈਨੇਡੀਅਨ ਪੀ.ਐੱਮ ਦੇ ਇਸ ਬਿਆਨ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਹੇਠਲੇ ਪੱਧਰ 'ਤੇ ਪਹੁੰਚ ਗਏ ਹਨ। ਹਾਲਾਂਕਿ ਭਾਰਤ ਨੇ ਇਸ ਇਲਜ਼ਾਮ ਨੂੰ 'ਬੇਤੁਕਾ' ਅਤੇ 'ਸਿਆਸੀ ਤੌਰ 'ਤੇ ਪ੍ਰੇਰਿਤ' ਦੱਸਦਿਆਂ ਰੱਦ ਕਰ ਦਿੱਤਾ ਹੈ। ਅਜਿਹੇ ਦੋਸ਼ਾਂ ਦੇ ਜਵਾਬ ਵਿੱਚ ਨਵੀਂ ਦਿੱਲੀ ਨੇ 22 ਸਤੰਬਰ ਨੂੰ ਕੈਨੇਡੀਅਨਾਂ ਲਈ ਨਵੇਂ ਵੀਜ਼ੇ ਮੁਅੱਤਲ ਕਰ ਦਿੱਤੇ ਸਨ। ਇਸ ਦੇ ਨਾਲ ਹੀ ਕੈਨੇਡਾ ਨੂੰ ਭਾਰਤ ਵਿੱਚ ਆਪਣੀ ਡਿਪਲੋਮੈਟਿਕ ਮੌਜੂਦਗੀ ਘੱਟ ਕਰਨ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਟਰੂਡੋ ਦਾ ਬਿਆਨ ਆਇਆ ਕਿ ਕੈਨੇਡਾ ਵਿਵਾਦ ਨੂੰ ਵਧਾਉਣਾ ਨਹੀਂ ਚਾਹੁੰਦਾ।
'ਨਿੱਜੀ ਗੱਲਬਾਤ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  


author

Vandana

Content Editor

Related News