ਕਠੂਆ ਤੋਂ ਬਾਅਦ ਹੁਣ ਰਾਜੌਰੀ ''ਚ ਅੱਤਵਾਦੀਆਂ ਨਾਲ ਮੁੱਠਭੇੜ, ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਿਆ

Sunday, Sep 29, 2024 - 09:10 PM (IST)

ਕਠੂਆ ਤੋਂ ਬਾਅਦ ਹੁਣ ਰਾਜੌਰੀ ''ਚ ਅੱਤਵਾਦੀਆਂ ਨਾਲ ਮੁੱਠਭੇੜ, ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਿਆ

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਕਠੂਆ ਤੋਂ ਬਾਅਦ ਹੁਣ ਐਤਵਾਰ ਨੂੰ ਰਾਜੋਰੀ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਰਾਜੌਰੀ ਦੇ ਥਾਨਾਮੰਡੀ ਪੁਲਸ ਸਟੇਸ਼ਨ ਦੇ ਅਧੀਨ ਮਨੈਲ ਗਲੀ ਵਿੱਚ ਸੁਰੱਖਿਆ ਬਲਾਂ ਦੁਆਰਾ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਅੱਤਵਾਦੀਆਂ ਵੱਲੋਂ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਦਾ ਸੁਰੱਖਿਆ ਬਲਾਂ ਨੇ ਮੂੰਹਤੋੜ ਜਵਾਬ ਦਿੱਤਾ। ਇਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਦੂਜੇ ਪਾਸੇ ਕਠੂਆ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਪਿੰਡ 'ਚ ਐਤਵਾਰ ਨੂੰ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਦੀ ਲਾਸ਼ ਦੁਪਹਿਰ ਬਿਲਵਰ ਦੇ ਕੋਹਾਗ ਮੰਡਲੀ ਇਲਾਕੇ 'ਚ ਮੁਕਾਬਲੇ ਵਾਲੀ ਥਾਂ ਤੋਂ ਬਰਾਮਦ ਕੀਤੀ ਗਈ। ਪਿੰਡ ਵਿੱਚ ਸਰਚ ਆਪਰੇਸ਼ਨ ਜਾਰੀ ਹੈ।


author

Inder Prajapati

Content Editor

Related News