ਖ਼ੌਫ਼ਨਾਕ ਵਾਰਦਾਤ : ਬਜ਼ੁਰਗ ਮਾਂ ਦਾ ਕਤਲ ਕਰਨ ਤੋਂ ਬਾਅਦ ਉਸ ਦਾ ਸਿਰ ਲੈ ਕੇ ਦੌੜਿਆ ਪੁੱਤ

Saturday, Dec 09, 2023 - 05:56 PM (IST)

ਸੀਤਾਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹ ਦੇ ਤਾਲਗਾਂਵ ਖੇਤਰ 'ਚ ਸ਼ਨੀਵਾਰ ਨੂੰ ਇਕ ਰੂਹ ਕੰਬਾਉਣ ਵਾਲੀ ਵਾਰਦਾਤ ਸਾਹਮਣੇ ਆਈ। ਇੱਥੇ ਇਕ ਵਿਅਕਤੀ ਨੇ ਆਪਣੀ ਬਜ਼ੁਰਗ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਉਸ ਦਾ ਸਿਰ ਵੱਢ ਕੇ ਆਪਣੇ ਨਾਲ ਲੈ ਗਿਆ। ਪੁਲਸ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਚਰਕੇਸ਼ ਮਿਸ਼ਰਾ ਨੇ ਦੱਸਿਆ ਕਿ ਤਾਲਗਾਂਵ ਥਾਣਾ ਖਤਰ ਦੇ ਮੇਜਾਪੁਰ ਪਿੰਡ 'ਚ ਦਿਨੇਸ਼ ਪਾਸੀ ਨਾਮੀ ਵਿਅਕਤੀ ਨੇ ਆਪਣੀ ਮਾਂ ਕਮਲਾ ਦੇਵੀ (65) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਉਸ ਦਾ ਸਿਰ ਵੱਢ ਕੇ ਆਪਣੇ ਨਾਲ ਲੈ ਗਿਆ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ : ਪਾਸਪੋਰਟ ਵੈਰੀਫਿਕੇਸ਼ਨ ਲਈ ਥਾਣੇ ਗਈ ਔਰਤ ਦੇ ਸਿਰ 'ਤੇ ਲੱਗੀ ਗੋਲ਼ੀ, ਵੇਖੋ ਵੀਡੀਓ

ਪੁਲਸ ਸੁਪਰਡੈਂਟ ਨੇ ਦੱਸਿਆ ਕਿ ਦਿਨੇਸ਼ ਸ਼ਰਾਬ ਦਾ ਆਦੀ ਹੈ ਅਤੇ ਅਜਿਹਾ ਦੱਸਿਆ ਜਾਂਦਾ ਹੈ ਕਿ ਉਹ ਆਪਣੀ ਮਾਂ ਨੂੰ ਇਕ ਜ਼ਮੀਨ ਆਪਣੇ ਨਾਂ ਕਰਵਾਉਣ ਲਈ ਕਹਿ ਰਿਹਾ ਸੀ ਪਰ ਕਮਲਾ ਦੇਵੀ ਇਸ ਤੋਂ ਇਨਕਾਰ ਕਰ ਰਹੀ ਸੀ। ਇਸ ਕਾਰਨ ਦਿਨੇਸ਼ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਮਿਸ਼ਰਾ ਨੇ ਦੱਸਿਆ ਕਿ ਦਿਨੇਸ਼ ਨੇ ਆਪਣੀ ਮਾਂ ਦਾ ਸਿਰ ਸਰੀਰ ਤੋਂ ਵੱਖ ਕਰ ਦਿੱਤਾ ਅਤੇ ਉਸ ਨੂੰ ਆਪਣੇ ਨਾਲ ਲੈ ਕੇ ਦੌੜ ਗਿਆ। ਕਮਲਾ ਦੇਵੀ ਦੀ ਸਿਰ ਕੱਟੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਤਲ ਪੁੱਤ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News