ਮਾਲਦੀਵ ਤੋਂ ਬਾਅਦ ਹੁਣ ਬੰਗਲਾਦੇਸ਼ 'ਚ ਚੱਲੀ 'ਇੰਡੀਆ ਆਊਟ ਮੁਹਿੰਮ', BNP ਵਰਕਰ ਲਗਾ ਰਹੇ ਭਾਰਤ ਵਿਰੋਧੀ ਨਾਅਰੇ
Wednesday, Jan 17, 2024 - 01:49 AM (IST)
ਢਾਕਾ (ਏ.ਐੱਨ.ਆਈ.)- ਬੰਗਲਾਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਨੇ ਵੀ ਮਾਲਦੀਵ ਦੀ ਤਰਜ਼ ’ਤੇ ‘ਇੰਡੀਆ ਆਊਟ ਮੁਹਿੰਮ’ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਮਾਲਦੀਵ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਨੇ ਆਪਣੀ ਚੋਣ ਮੁਹਿੰਮ ’ਚ ‘ਇੰਡੀਆ ਆਊਟ ਆਪ੍ਰੇਸ਼ਨ’ ਦੀ ਸ਼ੁਰੂਆਤ ਕੀਤੀ ਸੀ।
ਇਹ ਵੀ ਪੜ੍ਹੋ- ਏਅਰਪੋਰਟ 'ਤੇ ਬਣੇ ਰੇਲਵੇ ਸਟੇਸ਼ਨ ਵਰਗੇ ਹਾਲਾਤ, ਯਾਤਰੀਆਂ ਨੇ ਰਨਵੇਅ 'ਤੇ ਬੈਠ ਖਾਧਾ ਖਾਣਾ, ਸਰਕਾਰ ਨੇ ਭੇਜਿਆ ਨੋਟਿਸ
ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ.) ਦੀ ਮੁਖੀ ਬੇਗਮ ਖਾਲਿਦਾ ਜ਼ਿਆ ਦੇ ਪੁੱਤਰ ਅਤੇ ਬੀ.ਐੱਨ.ਪੀ. ਦੇ ਕਾਰਜਕਾਰੀ ਪ੍ਰਧਾਨ ਤਾਰਿਕ ਰਹਿਮਾਨ ਨੇ ‘ਇੰਡੀਆ ਆਊਟ ਮੁਹਿੰਮ’ ਦੀ ਸ਼ੁਰੂਆਤ ਕੀਤੀ ਹੈ। ਬੀ.ਐੱਨ.ਪੀ. ਵਰਕਰ ‘ਭਾਰਤ ਬੰਗਲਾਦੇਸ਼ ਦਾ ਮਿੱਤਰ ਨਹੀਂ’ ਅਤੇ ‘ਭਾਰਤ ਬੰਗਲਾਦੇਸ਼ ਨੂੰ ਤਬਾਹ ਕਰ ਰਿਹਾ ਹੈ’ ਵਰਗੇ ਨਾਅਰੇ ਲਾ ਰਹੇ ਹਨ ਅਤੇ ਸੋਸ਼ਲ ਮੀਡੀਆ ’ਤੇ ਭਾਰਤ ਵਿਰੋਧੀ ਨਾਅਰੇ ਪੋਸਟ ਕਰ ਕੇ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ- Exams ਦੇ ਦਿਨਾਂ 'ਚ ਨਾ ਪਾਓ ਬੱਚਿਆਂ 'ਤੇ ਵਾਧੂ ਬੋਝ, ਜਾਣੋ ਬੱਚਿਆਂ ਨੂੰ ਤਿਆਰੀ ਕਰਵਾਉਣ ਦੇ ਹੋਰ ਜ਼ਰੂਰੀ ਟਿਪਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8