PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਯੋਗੀ ਨੇ ਕੀਤਾ ਧੰਨਵਾਦ, ਪਾਰਟੀ ਪ੍ਰਧਾਨ ਨੂੰ ਵੀ ਮਿਲੇ

Friday, Jun 11, 2021 - 02:32 PM (IST)

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਸ਼ੁੱਕਰਵਾਰ ਨੂੰ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਇਸ ਲਈ ਉਨ੍ਹਾਂ ਦਾ ਧੰਨਵਾਦ ਜ਼ਾਹਰ ਕੀਤਾ। ਯੋਗੀ ਨੇ ਮੁਲਾਕਾਤ ਤੋਂ ਬਾਅਦ ਟਵੀਟ ਕੀਤਾ,''ਅੱਜ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨਾਲ ਨਵੀਂ ਦਿੱਲੀ 'ਚ ਸ਼ਿਸ਼ਟਾਚਾਰ ਮੁਲਾਕਾਤ ਕਰਨ ਅਤੇ ਮਾਰਗਦਰਸ਼ਨ ਪ੍ਰਾਪਤੀ ਦਾ ਮੌਕਾ ਪ੍ਰਾਪਤ ਹੋਇਆ। ਆਪਣੇ ਰੁਝੇ ਸਮੇਂ 'ਚੋਂ ਮੁਲਾਕਾਤ ਲਈ ਸਮਾਂ ਦੇਣਾ ਅਤੇ ਮਾਰਗਦਰਸ਼ਨ ਕਰਨ ਲਈ ਮਾਨਯੋਗ ਪ੍ਰਧਾਨ ਮੰਤਰੀ ਜੀ ਦਾ ਦਿਲੋਂ ਧੰਨਵਾਦ।'' 

PunjabKesariਸਵਾ ਘੰਟੇ ਤੋਂ ਵੱਧ ਸਮੇਂ ਦੀ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਰਿਹਾਇਸ਼ ਤੋਂ ਬਾਹਰ ਨਿਕਲੇ ਮੁੱਖ ਮੰਤਰੀ ਯੋਗੀ ਨੇ ਪੱਤਰਕਾਰਾਂ ਨਾਲ ਕੋਈ ਗੱਲ ਨਹੀਂ ਕੀਤੀ ਅਤੇ ਸਿੱਧੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੂੰ ਮਿਲਣ ਉਨ੍ਹਾਂ ਦੇ ਘਰ ਵੱਲ ਨਿਕਲ ਪਏ। ਇਸ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਨੇ ਵੀਰਵਾਰ ਨੂੰ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਵੱਖ-ਵੱਖ ਮੁੱਦਿਆਂ ਨਾਲ ਸ਼ਾਹ ਨਾਲ ਕਰੀਬ ਡੇਢ ਘੰਟੇ ਚਰਚਾ ਕੀਤੀ ਸੀ।

PunjabKesari


DIsha

Content Editor

Related News