ਮਹਾਰਾਸ਼ਟਰ: ਨਾਗਪੁਰ ਤੋਂ ਬਾਅਦ ਹੁਣ ਅਕੋਲਾ ਸ਼ਹਿਰ ’ਚ ਪੂਰਨ ਤਾਲਾਬੰਦੀ, ਜ਼ਰੂਰੀ ਸੇਵਾਵਾਂ ’ਚ ਰਹੇਗੀ ਛੂਟ
Friday, Mar 12, 2021 - 02:00 PM (IST)
ਨੈਸ਼ਨਲ ਡੈਸਕ– ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਅਕੋਲਾ ਸ਼ਹਿਰ ’ਚ ਪੂਰਨ ਤੌਰ ’ਤੇ ਤਾਲਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। 15 ਮਾਰਚ ਅਕੋਲਾ ’ਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤਕ ਪੂਰਨ ਤੌਰ ’ਤੇ ਤਾਲਾਬੰਦੀ ਰਹੇਗੀ। ਇਸ ਦੌਰਾਨ ਕਿਸੇ ਨੂੰ ਬਾਹਰ ਨਿਕਲਣ ਦੀ ਮਨਜ਼ੂਰੀ ਨਹੀਂ ਹੋਵੇਗੀ। ਹਾਲਾਂਕਿ, ਜ਼ਰੂਰੀ ਸੇਵਾਵਾਂ ’ਚ ਛੂਟ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਉਧਵ ਸਰਕਾਰ ਨੇ ਨਾਗਪੁਰ ’ਚ 15 ਮਾਰਚ ਤੋਂ 21 ਮਾਰਚ ਤਕ ਪੂਰਨ ਤਾਲਾਬੰਦੀ ਦਾ ਐਲਾਨ ਕੀਤਾ ਸੀ।
ਨਾਗਪੁਰ ਦੇ ਰੱਖਿਆ ਮੰਤਰੀ ਡਾ. ਨਿਤਿਨ ਰਾਊਤ ਨੇ ਸ਼ਹਿਰ ’ਚ ਕੋਰੋਨਾ ਮਾਮਲਿਆਂ ’ਚ ਵਾਧੇ ਨੂੰ ਵੇਖਦੇ ਹੋਏ 15 ਤੋਂ 21 ਮਾਰਚ ਤਕ ਸਖ਼ਤ ਤਾਲਾਬੰਦੀ ਲਗਾਉਣ ਦਾ ਹੁਕਮ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਇਥੇ ਲਗਾਤਾਰ ਕੋਰੋਨਾ ਮਾਮਲਿਆਂ ਦੀ ਗਿਣਤੀ ’ਚ ਵਾਧਾ ਹੋ ਰਿਹਾ ਸੀ ਅਤੇ 10 ਮਾਰਚ ਨੂੰ ਸ਼ਹਿਰ ’ਚ 1700 ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸਨ। ਉਥੇ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਰਾਜ ਦੇ ਕੁਝ ਹਿੱਸਿਆਂ ’ਚ ਸਖ਼ਤੀ ਨਾਲ ਤਾਲਾਬੰਦੀ ਲਾਗੂ ਕੀਤੀ ਜਾਵੇਗੀ। ਸਰਕਾਰੀ ਜੇ.ਜੇ. ਹਸਪਤਾਲ ’ਚ ਠਾਕਰੇ ਨੇ ਵੀਰਵਾਰ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ।