ਕਤਲ ਦੇ ਕੇਸ ''ਚ ਸਜ਼ਾ ਸੁਣਾਉਣ ਤੋਂ ਬਾਅਦ ਜੱਜ ਨੂੰ ਮਿਲ ਰਹੀਆਂ ਧਮਕੀਆਂ, ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ

02/02/2024 3:13:14 AM

ਨੈਸ਼ਨਲ ਡੈਸਕ- ਕੇਰਲ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਭਾਜਪਾ ਆਗੂ ਰਣਜੀਤ ਸ਼੍ਰੀਨਿਵਾਸਨ ਦੇ ਕਤਲ ਦੇ ਮਾਮਲੇ 'ਚ ਫੈਸਲਾ ਸੁਣਾਉਣ ਤੋਂ ਬਾਅਦ ਮਾਵੇਲਿਕਾਰਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਧਮਕੀਆਂ ਭਰੇ ਸੰਦੇਸ਼ ਭੇਜੇ ਜਾ ਰਹੇ ਸਨ। ਇਸ ਮਾਮਲੇ 'ਚ ਹੁਣ ਤੱਕ ਪੁਲਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਕੇਰਲ ਪੁਲਸ ਨੇ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਵੀ.ਜੀ. ਸ਼੍ਰੀਦੇਵੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅਲਾਪੁੱਝਾ ਜ਼ਿਲ੍ਹੇ ਦੇ ਪੁਲਸ ਮੁਖੀ ਨੇ ਇਕ ਬਿਆਨ 'ਚ ਕਿਹਾ ਕਿ ਇਸ ਮਾਮਲੇ 'ਚ ਕੁੱਲ 5 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ 'ਚ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰਨ ਲਈ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪਿਓ ਨੇ ਕਟਰ ਨਾਲ ਕੱਟਿਆ 8 ਸਾਲਾ ਬੱਚੀ ਦਾ ਗਲਾ, ਕਿਹਾ- 'ਤੇਰੀ ਮਾਂ ਨੂੰ ਵੀ ਇੰਝ ਹੀ ਉਤਾਰਿਆ ਸੀ ਮੌਤ ਦੇ ਘਾਟ'

ਦੱਸ ਦੇਈਏ ਕਿ ਕੇਰਲ ਦੀ ਇਕ ਅਦਾਲਤ ਨੇ ਦਸੰਬਰ 2021 'ਚ ਅਲੱਪੁਝਾ ਜ਼ਿਲ੍ਹੇ 'ਚ ਭਾਜਪਾ ਦੇ ਓ.ਬੀ.ਸੀ. ਸ਼੍ਰੇਣੀ ਦੇ ਆਗੂ ਸ਼੍ਰੀਨਿਵਾਸਨ ਦੀ ਹੱਤਿਆ ਦੇ ਮਾਮਲੇ 'ਚ ਪ੍ਰਤੀਬੰਧ ਕੀਤੇ ਗਏ ਇਸਲਾਮਿਕ ਸੰਗਠਨ 'ਪਾਪੁਲਰ ਫ੍ਰੰਟ ਆਫ਼ ਇੰਡੀਆ' (ਪੀ.ਐੱਫ਼.ਆਈ.) ਨਾਲ ਜੁੜੇ 15 ਮੁਲਜ਼ਮਾਂ ਨੂੰ ਮੰਗਲਵਾਰ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਕੁਝ ਦੇਰ ਬਾਅਦ ਹੀ ਜੱਜ ਨੂੰ ਸੋਸ਼ਲ ਮੀਡੀਆ 'ਤੇ ਭੱਦੇ ਮੈਸੇਜ ਭੇਜੇ ਜਾਣ ਲੱਗੇ।

ਜ਼ਿਕਰਯੋਗ ਹੈ ਕਿ 19 ਦਸੰਬਰ 2021 ਨੂੰ ਪੀ.ਐੱਫ.ਆਈ. ਅਤੇ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ (ਐੱਸ.ਡੀ.ਪੀ.ਆਈ.) ਦੇ ਵਰਕਰਾਂ ਨੇ ਸ਼੍ਰੀਨਿਵਾਸਨ ਦਾ ਉਸ ਦੇ ਪਰਿਵਾਰ ਦੇ ਸਾਹਮਣੇ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਬਾਰੇ ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਮੌਤ ਦੀ ਸਜ਼ਾ ਦੇਣਾ ਪੂਰੀ ਤਰ੍ਹਾਂ ਸਹੀ ਫੈਸਲਾ ਹੈ। 

ਇਹ ਵੀ ਪੜ੍ਹੋ- ਮੁਫ਼ਤ ਬਰਗਰ ਨਾ ਖਿਲਾਉਣ 'ਤੇ ਨੌਜਵਾਨਾਂ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੈਸ਼ ਤੇ ਸੋਨੇ ਦੀ ਚੇਨ ਵੀ ਲੁੱਟੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Harpreet SIngh

Content Editor

Related News