ਕਿਸਾਨ ਅੰਦੋਲਨ: ਪੰਜਾਬ-ਹਰਿਆਣਾ ਤੋਂ ਬਾਅਦ ਹੁਣ ਯੂ.ਪੀ. ''ਚ ਲੱਗਾ ਜਾਮ
Friday, Nov 27, 2020 - 07:54 PM (IST)
ਮੇਰਠ - ਖੇਤੀਬਾੜੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਪੰਜਾਬ-ਹਰਿਆਣਾ-ਦਿੱਲੀ ਤੋਂ ਬਾਅਦ ਹੁਣ ਪੱਛਮੀ ਉੱਤਰ ਪ੍ਰਦੇਸ਼ 'ਚ ਵੀ ਕਿਸਾਨਾਂ ਦੇ ਪ੍ਰਦਰਸ਼ਨ ਦਾ ਅਸਰ ਨਜ਼ਰ ਆ ਰਿਹਾ ਹੈ। ਮੇਰਠ, ਮੁਜ਼ੱਫਰਨਗਰ, ਬਾਗਪਤ 'ਚ ਵੀ ਕਿਸਾਨ ਸੜਕਾਂ 'ਤੇ ਉੱਤਰ ਗਏ ਹਨ ਅਤੇ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ।
ਬੀਤੇ ਦਿਨੀਂ ਉੱਤਰ ਪ੍ਰਦੇਸ਼ ਭਾਰਤੀ ਕਿਸਾਨ ਯੂਨੀਅਨ ਨੂੰ ਐਲਾਨ ਕੀਤਾ ਗਿਆ ਸੀ, ਉਹ ਸ਼ੁੱਕਰਵਾਰ ਦੁਪਹਿਰ ਨੂੰ ਖੇਤੀਬਾੜੀ ਕਾਨੂੰਨ ਖ਼ਿਲਾਫ਼ ਸੜਕਾਂ 'ਤੇ ਉਤਰਣਗੇ। ਜਿਸ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਹੁਣ ਕਿਸਾਨਾਂ ਵਲੋਂ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਜਾਮ ਲਗਾਇਆ ਜਾ ਰਿਹਾ ਹੈ।
ਭਾਰਤ, US, ਬ੍ਰਿਟੇਨ ਦੇ ਕੋਰੋਨਾ ਮਰੀਜ਼ਾਂ ਦੇ ਫੇਫੜਿਆਂ 'ਚ ਹੋ ਰਹੀ ਇਹ ਭਿਆਨਕ ਸਮੱਸਿਆ: ਅਧਿਐਨ
ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਬਿਆਨ ਦਿੱਤਾ ਸੀ ਕਿ ਪੰਜਾਬ-ਹਰਿਆਣਾ ਦੇ ਕਿਸਾਨਾਂ ਦੀ ਜਿਹੜੀ ਮੰਗ ਹੈ ਉਹ ਉਸ ਦਾ ਸਮਰਥਨ ਕਰਦੇ ਹਨ, ਅਜਿਹੇ 'ਚ ਉਨ੍ਹਾਂ ਦੇ ਸੰਗਠਨ ਦੇ ਸਾਰੇ ਕਿਸਾਨ ਸੜਕਾਂ 'ਤੇ ਉਤਰਣਗੇ। ਪ੍ਰਦਰਸ਼ਨ ਨੂੰ ਲੈ ਕੇ ਕਿਸਾਨਾਂ ਨੇ ਬੀਤੇ ਦਿਨੀਂ ਮੁਜ਼ੱਫਰਨਗਰ 'ਚ ਮਹਾਪੰਚਾਇਤ ਵੀ ਕੀਤੀ ਸੀ।
ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਸ਼ੁੱਕਰਵਾਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਹੋਣ ਦੀ ਗੱਲ ਕਹੀ ਗਈ ਸੀ ਪਰ ਇਸ ਦੀ ਕੋਈ ਝਲਕ ਨਹੀਂ ਦਿਖੀ। ਪੀਲੀਭੀਤ 'ਚ ਕਿਸਾਨ ਯੂਨੀਅਨ ਦੇ ਨੇਤਾ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਨੂੰਨਾਂ ਦਾ ਵਾਪਸ ਹੋਣਾ ਜ਼ਰੂਰੀ ਹੈ, ਹਾਲਾਂਕਿ ਅਜੇ ਪ੍ਰਦਰਸ਼ਨ ਨੂੰ ਲੈ ਕੇ ਉਨ੍ਹਾਂ ਨੂੰ ਕੋਈ ਨਿਰਦੇਸ਼ ਨਹੀਂ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਕੇਂਦਰ ਦੁਆਰਾ ਲਿਆਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਾਨੂੰਨ ਵਾਪਸ ਹੋਣਾ ਚਾਹੀਦਾ ਹੈ, MSP ਅਤੇ ਮੰਡੀ ਨੂੰ ਲੈ ਕੇ ਹਾਲਤ ਸਾਫ਼ ਕਰਨੀ ਚਾਹੀਦੀ ਹੈ।
ਸ਼ੁੱਕਰਵਾਰ ਸਵੇਰ ਤੋਂ ਹੀ ਦਿੱਲੀ-ਹਰਿਆਣਾ, ਹਰਿਆਣਾ-ਪੰਜਾਬ ਬਾਰਡਰ 'ਤੇ ਕਿਸਾਨ ਸੜਕਾਂ 'ਤੇ ਹਨ ਅਤੇ ਪੁਲਸ ਵਲੋਂ ਸੰਘਰਸ਼ ਕਰ ਰਹੇ ਹਨ। ਸਿੱਧੂ ਬਾਰਡਰ 'ਤੇ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ, ਪੁਲਸ ਨੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ।