ਹਿੰਦੀ ’ਚ ਜਵਾਬ ਮਿਲਣ ’ਤੇ ਭੜਕੇ ਤਾਮਿਲਨਾਡੂ ਦੇ ਸੰਸਦ ਮੈਂਬਰ ਪਹੁੰਚੇ ਹਾਈ ਕੋਰਟ

Friday, Aug 20, 2021 - 02:54 AM (IST)

ਨਵੀਂ ਦਿੱਲੀ : ਗ੍ਰਹਿ ਮੰਤਰਾਲਾ ਵਲੋਂ ਤਾਮਿਲਨਾਡੂ ਦੇ ਸੰਸਦ ਮੈਂਬਰ ਨੂੰ ਅੰਗਰੇਜ਼ੀ ਦੀ ਬਜਾਏ ਹਿੰਦੀ ਵਿਚ ਜਵਾਬ ਦਿੱਤੇ ਜਾਣ ਦਾ ਮਾਮਲਾ ਮਦਰਾਸ ਹਾਈ ਕੋਰਟ ’ਚ ਪਹੁੰਚ ਗਿਆ ਹੈ। ਇਸ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਸੰਸਦ ਮੈਂਬਰ ਨੂੰ ਅੰਗਰੇਜ਼ੀ ਵਿਚ ਹੀ ਜਵਾਬ ਦਿੱਤਾ ਜਾਵੇ। ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਫੀਸ਼ੀਅਲ ਲੈਂਗਵੇਜਿਜ਼ ਐਕਟ, 1963 ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਤਾਮਿਲਨਾਡੂ ਦੀ ਮਦੁਰੈ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਐੱਸ. ਵੈਂਕਟੇਸ਼ਨ ਨੇ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਨਾਲ ਤਾਮਿਲਨਾਡੂ ਦੀ ਗੱਲਬਾਤ ਵਿਚ ਅੰਗਰੇਜ਼ੀ ਦੀ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਦੇ ਸੰਸਦ ਮੈਂਬਰਾਂ ਤੇ ਲੋਕਾਂ ਨਾਲ ਵੀ ਅੰਗਰੇਜ਼ੀ ਵਿਚ ਹੀ ਗੱਲਬਾਤ ਹੋਣੀ ਚਾਹੀਦੀ ਹੈ। ਇਹ ਮਾਮਲਾ ਉਸ ਵੇਲੇ ਉੱਠਿਆ ਜਦੋਂ ਵੈਂਕਟੇਸ਼ਨ ਨੇ ਗ੍ਰਹਿ ਮੰਤਰਾਲਾ ਨੂੰ ਚਿੱਠੀ ਲਿਖੀ ਕਿ ਸੀ. ਆਰ. ਪੀ. ਐੱਫ. ਦੇ ਪ੍ਰੀਖਿਆ ਕੇਂਦਰ ਤਾਮਿਲਨਾਡੂ ਤੇ ਪੁੱਡੂਚੇਰੀ ਵਿਚ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਇਹ ਮੰਗ ਕਰਨ ਵਾਲੀ ਚਿੱਠੀ ਅੰਗਰੇਜ਼ੀ ਵਿਚ ਹੀ ਲਿਖੀ ਸੀ ਪਰ ਇਸ ਦਾ ਜਵਾਬ ਉਨ੍ਹਾਂ ਨੂੰ ਹਿੰਦੀ ਵਿਚ ਮਿਲਿਆ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News