ਸ਼ਿਵਰਾਜ ਦੇ ਅਸਤੀਫੇ ਤੋਂ ਬਾਅਦ ਬੁਧਨੀ ਵਿਧਾਨ ਸਭਾ ਸੀਟ ’ਤੇ ਸਾਰਿਆਂ ਨੇ ਰੱਖੀ ਨਜ਼ਰ
Wednesday, Jun 19, 2024 - 12:35 PM (IST)
ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬੁਧਨੀ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਸੰਭਾਵੀ ਉਮੀਦਵਾਰ ਅਤੇ ਆਉਣ ਵਾਲੀ ਉਪ ਚੋਣ ’ਤੇ ਹਨ। ਸੂਬੇ ’ਚ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਿਦਿਸ਼ਾ ਸੰਸਦੀ ਹਲਕੇ ਤੋਂ ਚੁਣੇ ਗਏ ਹਨ। ਉਹ 2023 ਦੀਆਂ ਵਿਧਾਨ ਸਭਾ ਚੋਣਾਂ ’ਚ ਬੁਧਨੀ ਤੋਂ ਵਿਧਾਇਕ ਵੀ ਚੁਣੇ ਗਏ ਸਨ। ਕੋਈ ਵੀ ਵਿਅਕਤੀ ਸਿਰਫ਼ ਇਕ ਸਦਨ ਦਾ ਮੈਂਬਰ ਰਹਿ ਸਕਦਾ ਹੈ। ਇਸ ਲਈ ਉਨ੍ਹਾਂ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ - ਨਸ਼ੇ ਦੀ ਹਾਲਤ 'ਚ ਰਾਜ ਸਭਾ ਮੈਂਬਰ ਦੀ ਧੀ ਨੇ ਫੁੱਟਪਾਥ 'ਤੇ ਸੌਂ ਰਹੇ ਵਿਅਕਤੀ 'ਤੇ ਚੜ੍ਹਾਈ BMW, ਹੋਈ ਮੌਤ
ਕੇਂਦਰੀ ਮੰਤਰੀ ਦੇ ਅਸਤੀਫੇ ਤੋਂ ਬਾਅਦ ਜ਼ਿਮਨੀ ਚੋਣਾਂ ਹੋਣੀਆਂ ਤੈਅ ਹੋ ਗਈਆਂ ਹਨ। ਸਵਾਲ ਇਹ ਹੈ ਕਿ ਭਾਜਪਾ ਜ਼ਿਮਨੀ ਚੋਣਾਂ ’ਚ ਇਥੋਂ ਕਿਸ ਨੂੰ ਆਪਣਾ ਉਮੀਦਵਾਰ ਬਣਾਉਂਦੀ ਹੈ? ਕਈ ਨੇਤਾ ਇਸ ਸੀਟ ’ਤੇ ਆਪਣੀ ਦਾਅਵੇਦਾਰੀ ਜਤਾ ਰਹੇ ਹਨ। ਬੁਧਨੀ ਵਿਧਾਨ ਸਭਾ ਹਲਕਾ ਵਿਦਿਸ਼ਾ ਸੰਸਦੀ ਹਲਕੇ ਅਧੀਨ ਆਉਂਦਾ ਹੈ ਅਤੇ ਦੋਵੇਂ ਹੀ ਭਾਜਪਾ ਦੇ ਗੜ੍ਹ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਸੂਬੇ ਦੇ ਛਿੰਦਵਾੜਾ ਦੇ ਅਮਰਵਾੜਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਕਮਲੇਸ਼ ਸ਼ਾਹ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਹੁਣ ਉਥੇ ਵੀ 10 ਜੁਲਾਈ ਨੂੰ ਵੋਟਿੰਗ ਹੋਣੀ ਹੈ। ਭਾਜਪਾ ਨੇ ਕਮਲੇਸ਼ ਸ਼ਾਹ ਨੂੰ ਇਕ ਵਾਰ ਫਿਰ ਆਪਣਾ ਉਮੀਦਵਾਰ ਬਣਾਇਆ ਹੈ, ਜਦਕਿ ਗੋਂਡਵਾਨਾ ਗਣਤੰਤਰ ਪਾਰਟੀ ਵੀ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ। ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਭਾਜਪਾ ਨੇ ਅਮਰਵਾੜਾ ਵਿਧਾਨ ਸਭਾ ਹਲਕੇ ਦੇ ਪ੍ਰਚਾਰ ਲਈ 35 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਅਮਰਵਾੜਾ ਲਈ 2 ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਇਸ ਤੋਂ ਇਲਾਵਾ ਬੁਧਨੀ ਲਈ ਵੀ 2 ਇੰਚਾਰਜ ਨਿਯੁਕਤ ਕੀਤੇ ਜਾ ਚੁੱਕੇ ਹਨ। ਕੁਲ ਮਿਲਾ ਕੇ ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ’ਚ ਜ਼ਿਮਨੀ ਚੋਣਾਂ ਦਾ ਦੌਰ ਸ਼ੁਰੂ ਹੋ ਰਿਹਾ ਹੈ। ਅਮਰਵਾੜਾ ’ਚ ਚੋਣ ਪ੍ਰੋਗਰਾਮ ਦਾ ਐਲਾਨ ਹੋ ਚੁੱਕਾ ਹੈ, ਉੱਥੇ ਹੀ ਆਉਣ ਵਾਲੇ ਦਿਨਾਂ ’ਚ ਬੁਧਨੀ ਵਿਧਾਨ ਸਭਾ ਹਲਕੇ ਲਈ ਵੀ ਚੋਣ ਪ੍ਰੋਗਰਾਮ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਵਿਜੇਪੁਰ ਅਤੇ ਬੀਨਾ ਤੋਂ ਕਾਂਗਰਸੀ ਵਿਧਾਇਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ। ਫਿਲਹਾਲ ਉਨ੍ਹਾਂ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਨਹੀਂ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਉਥੇ ਵੀ ਚੋਣਾਂ ਹੋਣੀਆਂ ਤੈਅ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਦਿੱਲੀ ਏਅਰਪੋਰਟ ਤੋਂ ਦੁਬਈ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8