ਪ੍ਰੇਮਿਕਾ ਨੂੰ ਗੋਲੀ ਮਾਰਨ ਪਿੱਛੋਂ ਪ੍ਰੇਮੀ ਨੇ ਕੀਤੀ ਖ਼ੁਦਕੁਸ਼ੀ
Thursday, Jul 04, 2024 - 03:16 AM (IST)

ਕੋਲਕਾਤਾ : ਦੱਖਣੀ ਕੋਲਕਾਤਾ ਦੇ ਇਕ ਗੈਸਟ ਹਾਊਸ ਵਿਚ ਇਕ ਵਿਅਕਤੀ ਨੇ ਆਪਣੀ ਪ੍ਰੇਮਿਕਾ 'ਤੇ ਗੋਲੀ ਚਲਾਉਣ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਦੀ ਪਛਾਣ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਸੰਤੋਸ਼ਪੁਰ ਵਾਸੀ ਰਾਜੇਸ਼ ਕੁਮਾਰ ਸਾਹੂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸ਼ਾਮ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸ਼ਹਿਰ ਦੇ ਲੇਕ ਇਲਾਕੇ 'ਚ ਸਥਿਤ ਗੈਸਟ ਹਾਊਸ ਦੇ ਕਮਰੇ 'ਚ ਇਕ ਵਿਅਕਤੀ ਨੇ ਔਰਤ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਮੈਡਮ ਲੈ ਰਹੀ ਸੀ ਕਲਾਸ, ਅਚਾਨਕ ਬਾਥਰੂਮ 'ਚ ਗੂੰਜੀਆਂ ਕਿਲਕਾਰੀਆਂ, ਸਕੂਲ 'ਚ ਪਈਆਂ ਭਾਜੜਾਂ
ਪੁਲਸ ਅਧਿਕਾਰੀ ਨੇ ਦੱਸਿਆ ਕਿ ਗੋਲੀ ਔਰਤ ਦੇ ਪੈਰ ਵਿਚ ਲੱਗੀ ਸੀ। ਉਨ੍ਹਾਂ ਦੱਸਿਆ ਕਿ ਔਰਤ ਦਾ ਇਲਾਜ ਸ਼ਹਿਰ ਦੇ ਦੱਖਣੀ ਹਿੱਸੇ ਵਿਚ ਸਥਿਤ ਨਰਸਿੰਗ ਹੋਮ ਵਿਚ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਡਾਕਟਰਾਂ ਨੇ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e