ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ

05/21/2022 7:13:36 PM

ਨਵੀਂ ਦਿੱਲੀ/ਕੋਲਕਾਤਾ (ਭਾਸ਼ਾ)- ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਉਸ ਟਵੀਟ ਨੂੰ ਲੈ ਕੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਦੇਣ ਦਿੰਦੇ ਹੋਏ ਇਕ ਅਜਿਹੀ ਲਾਈਨ ਦਾ ਜ਼ਿਕਰ ਕੀਤਾ, ਜਿਸ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਬਾਅਦ 'ਚ ਰੰਜਨ ਚੌਧਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਟਵਿੱਟਰ ਅਕਾਊਂਟ ਹੈਕ ਹੋਇਆ ਹੈ ਅਤੇ ਇਹ ਸਾਈਬਰ ਅਪਰਾਧ ਹੈ, ਕਿਉਂਕਿ ਜਦੋਂ ਇਹ ਟਵੀਟ ਕੀਤਾ ਗਿਆ, ਉਦੋਂ ਉਹ ਮੁਰਸ਼ੀਦਾਬਾਦ 'ਚ ਕਾਂਗਰਸ ਦਫ਼ਤਰ 'ਚ ਭਾਸ਼ਣ ਦੇ ਰਹੇ ਸਨ।

ਇਹ ਵੀ ਪੜ੍ਹੋ : ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਓਮ ਪ੍ਰਕਾਸ਼ ਚੌਟਾਲਾ ਦੋਸ਼ੀ ਕਰਾਰ

ਉਨ੍ਹਾਂ ਨੇ ਟਵੀਟ ਕਰ ਕੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਇਸ ਵਿਵਾਦਿਤ ਟਵੀਟ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਹ ਉਨ੍ਹਾਂ ਲੋਕਾਂ ਦਾ ਮਾੜਾ ਪ੍ਰਸਾਰ ਹੈ, ਜੋ ਉਨ੍ਹਾਂ ਪ੍ਰਤੀ ਦੁਸ਼ਮਣੀ ਦੀ ਭਾਵਨਾ ਰੱਖਦੇ ਹਨ। ਇਹ ਟਵੀਟ ਹੁਣ ਚੌਧਰੀ ਦੀ ਟਾਈਮਲਾਈਨ 'ਤੇ ਉਪਲਬਧ ਨਹੀਂ ਹੈ। ਇਸ ਟਵੀਟ ਦਾ ਇਕ ਸਕਰੀਨਸ਼ਾਟ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਗਿਆ ਹੈ,"ਜਦੋਂ ਇਕ ਵੱਡਾ ਦਰੱਖਤ ਡਿੱਗਦਾ ਹੈ, ਤਾਂ ਧਰਤੀ ਹਿੱਲ ਜਾਂਦੀ ਹੈ।'' ਇਸ ਬਿਆਨ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਅਤੇ ਕਈ ਵਿਰੋਧੀ ਪਾਰਟੀਆਂ ਇਸ ਰਾਹੀਂ ਕਾਂਗਰਸ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਇਸ ਟਵੀਟ 'ਤੇ ਗਾਂਧੀ ਪਰਿਵਾਰ 'ਤੇ ਨਿਸ਼ਾਨਾ ਸਾਧਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਅਮਿਤ ਮਾਲਵੀਆ ਨੇ ਟਵੀਟ ਕੀਤਾ,"ਅਧੀਰ ਰੰਜਨ ਨੇ ਸੱਚ ਦੱਸਣ ਦਾ ਫੈਸਲਾ ਕੀਤਾ ਹੈ।" ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਾਂਗਰਸ ਅਤੇ ਚੌਧਰੀ 'ਤੇ ਚੁਟਕੀ ਲੈਂਦਿਆਂ ਕਿਹਾ,"ਕਾਂਗਰਸ ਨੂੰ ਆਪਣੇ ਆਪ ਨੂੰ ਹੇਠਾਂ ਲਿਆਉਣ ਲਈ ਕਿਸੇ ਹੋਰ ਦੀ ਲੋੜ ਨਹੀਂ ਹੈ, ਜਦੋਂ ਉਹ ਸੈਲਫ ਗੋਲ ਦਾ ਕੰਮ ਇੰਨਾ ਚੰਗਾ ਕਰ ਲੈਂਦੀ ਹੈ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News