ਭਾਰਤ ਦੀ ਹਾਰ ਤੋਂ ਬਾਅਦ ਭੜਕੇ ਕ੍ਰਿਕਟ ਪ੍ਰੇਮੀਆਂ ਨੇ ਖਿਡਾਰੀਆਂ ਦੇ ਫੂਕੇ ਪੋਸਟਰ

06/19/2017 6:00:40 PM

ਇਲਾਹਾਬਾਦ— ਚੈਪੀਅਨਸ ਟਰਾਫੀ ਦੇ ਫਾਈਨਲ ਮੈਚ 'ਚ ਭਾਰਤ ਦੀ ਹਾਰ ਨਾਲ ਕ੍ਰਿਕਟ ਪ੍ਰੇਮੀਆਂ 'ਚ ਕਾਫੀ ਗੁੱਸਾ ਦੇਖਣ ਨੂੰ ਮਿਲਿਆ। ਇਲਾਹਾਬਾਦ 'ਚ ਲੋਕਾਂ ਨੇ ਭਾਰਤੀ ਖਿਡਾਰੀਆਂ ਦੇ ਪੋਸਟਰ ਸਾੜ ਕੇ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੇ ਖਰਾਬ ਪ੍ਰਦਰਸ਼ਨ ਨੂੰ ਲੈ ਕੇ ਉਨ੍ਹਾਂ ਨੂੰ ਕੋਸਿਆ ਗਿਆ। ਕ੍ਰਿਕਟ ਪ੍ਰੇਮੀਆਂ ਨੇ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਕ੍ਰਿਕਟ ਖਿਡਾਰੀਆਂ ਦੇ ਪੋਸਟਰ ਸਾੜ ਕੇ ਪ੍ਰਦਰਸ਼ਨ ਕੀਤਾ।

PunjabKesari

ਦੱਸ ਦਈਏ ਕਿ ਫਾਇਨਲ ਮੈਚ 'ਚ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ 50 ਓਵਰਾਂ 'ਚ 4 ਵਿਕਟਾਂ 'ਤੇ 338 ਦੌੜਾਂ ਬਣਾਈਆਂ, ਜਿਸ ਦੇ ਜਵਾਬ 'ਚ ਭਾਰਤ ਟੀਮ 30.3 ਓਵਰਾਂ 'ਚ 158 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ 180 ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਚੈਪੀਅਨਸ ਟਰਾਫੀ 'ਤੇ ਕਬਜ਼ਾ ਕਰ ਲਿਆ ਹੈ।


Related News