ਮੁਕਾਬਲੇ ਤੋਂ ਬਾਅਦ ਪੁਲਸ ਨੇ 4 ਬਦਮਾਸ਼ਾਂ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Saturday, Aug 24, 2024 - 07:20 AM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੀ ਪੁਲਸ ਨੇ ਸ਼ੁੱਕਰਵਾਰ ਰਾਤ ਨੂੰ ਇਕ ਮੁਕਾਬਲੇ ਤੋਂ ਬਾਅਦ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਪੁਲਸ ਦੀ ਗੋਲੀ ਨਾਲ ਦੋ ਬਦਮਾਸ਼ ਜ਼ਖ਼ਮੀ ਹੋ ਗਏ। ਵਧੀਕ ਡਿਪਟੀ ਕਮਿਸ਼ਨਰ ਪੁਲਸ ਹਰਦੇਸ਼ ਕਥੇਰੀਆ ਨੇ ਦੱਸਿਆ ਕਿ ਪੁਲਸ ਸਟੇਸ਼ਨ ਸੈਕਟਰ 142 ਦੀ ਟੀਮ ਸ਼ੁੱਕਰਵਾਰ ਰਾਤ ਨੂੰ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇਕ ਕਾਰ ਆਉਂਦੀ ਦਿਖਾਈ ਦਿੱਤੀ ਅਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਰ 'ਚ ਸਵਾਰ ਬਦਮਾਸ਼ਾਂ ਨੇ ਰੁਕਣ ਦੀ ਬਜਾਏ ਪੁਲਸ ਟੀਮ 'ਤੇ ਕਥਿਤ ਤੌਰ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।
ਕਥੇਰੀਆ ਅਨੁਸਾਰ ਜਵਾਬੀ ਕਾਰਵਾਈ ਕਰਦਿਆਂ ਪੁਲਸ ਨੇ ਵੀ ਗੋਲੀ ਚਲਾ ਦਿੱਤੀ ਜਿਸ ਨਾਲ ਦੋ ਬਦਮਾਸ਼ਾਂ ਦੀਪਕ ਕੁਮਾਰ ਅਤੇ ਕਨੋਜ ਉਰਫ਼ ਸ਼ਾਕਾ ਦੀਆਂ ਲੱਤਾਂ 'ਚ ਗੋਲੀਆਂ ਲੱਗ ਗਈਆਂ ਅਤੇ ਉਨ੍ਹਾਂ ਦੇ ਤਿੰਨ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪਿੱਛਾ ਕਰਕੇ ਸਚਿਨ ਅਤੇ ਅਜੀਤ ਨੂੰ ਕਾਬੂ ਕਰ ਲਿਆ। ਉਸ ਦਾ ਇਕ ਸਾਥੀ ਫਰਾਰ ਹੈ, ਜਿਸ ਦੀ ਭਾਲ ਵਿਚ ਪੁਲਸ ਛਾਪੇਮਾਰੀ ਕਰ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ 11 ਅਗਸਤ ਨੂੰ ਪਿੰਡ ਮੋਹਿਆਪੁਰ ਦੇ ਰਹਿਣ ਵਾਲੇ ਇਕ ਕਿਸਾਨ ਦੇ ਘਰ ਛਾਪਾ ਮਾਰ ਕੇ ਉਥੋਂ ਲੱਖਾਂ ਰੁਪਏ ਦੀ ਲੁੱਟ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਲੁੱਟੀ ਗਈ ਰਕਮ ਵਿੱਚੋਂ 1 ਲੱਖ 12 ਹਜ਼ਾਰ ਰੁਪਏ ਨਕਦ, ਵਾਰਦਾਤ ਵਿਚ ਵਰਤੀ ਗਈ ਇਕ ਪਿਸਤੌਲ, ਤਿੰਨ ਪਿਸਤੌਲ ਅਤੇ ਕਾਰਤੂਸ ਆਦਿ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਘਟਨਾ ਵਿਚ ਵਰਤੀ ਗਈ ਕਾਰ ਨੂੰ ਪੁਲਸ ਨੇ ਜ਼ਬਤ ਕਰ ਲਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਟੇਰਿਆਂ ਨੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਦੋਸ਼ ਕਬੂਲਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8