ਜੀ-7 ਸੰਮੇਲਨ ਤੋਂ ਬਾਅਦ ਮੋਦੀ ਨੇ ਆਪਣੇ ਬ੍ਰਿਟਿਸ਼ ਹਮਰੁਤਬਾ ਜਾਨਸਨ ਨਾਲ ਕੀਤੀ ਗੱਲਬਾਤ

Monday, Aug 26, 2019 - 02:57 AM (IST)

ਬਿਆਰਿਤਜ਼ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਥੇ ਬ੍ਰਿਟੇਨ ਦੇ ਆਪਣੇ ਹਮਰੁਤਬਾ ਬੋਰਿਸ ਜਾਨਸਨ ਨਾਲ ਮੁਲਾਕਾਤ ਕੀਤੀ ਅਤੇ ਦੋਹਾਂ ਨੇਤਾਵਾਂ ਨੇ ਵਪਾਰ, ਨਿਵੇਸ਼, ਰੱਖਿਆ, ਸਿੱਖਿਆ ਜਿਹੇ ਅਹਿਮ ਖੇਤਰਾਂ 'ਚ ਦੋ-ਪੱਖੀ ਸਹਿਯੋਗ ਵਧਾਉਣ ਦੀ ਤਰੀਕਿਆਂ 'ਤੇ ਚਰਚਾ ਕੀਤੀ। ਫਰਾਂਸ ਦੇ ਦੱਖਣ-ਪੱਛਮੀ 'ਚ ਸਥਿਤ ਬਿਆਰਿਤਜ਼ 'ਚ ਜੀ-7 ਸ਼ਿਖਰ ਸੰਮੇਲਨ ਤੋਂ ਬਾਅਦ ਮੋਦੀ ਨੇ ਜਾਨਸਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਬਹਿਰੀਨ ਦੀ ਰਾਜਧਾਨੀ ਮਨਾਮਾ ਤੋਂ ਬਿਆਰਿਤਜ਼ ਪਹੁੰਚੇ ਹਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ, ਜੀ-7 ਸ਼ਿਖਰ ਸੰਮੇਲਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਚੰਗੀ ਬੈਠਕ ਹੋਈ। ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਵਿਗਿਆਨ ਅਤੇ ਤਕਨਾਲੋਜੀ, ਸਿੱਖਿਆ ਦੇ ਖੇਤਰਾਂ 'ਚ ਸਾਡੇ ਦੋ-ਪੱਖੀ ਸਬੰਧਾਂ ਨੂੰ ਹੋਰ ਵਧਾਉਣ ਕਰਨ 'ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਦੀ ਸ਼ੁਰੂਆਤ 'ਚ ਪ੍ਰਧਾਨ ਮੰਤਰੀ ਜਾਨਸਨ ਨੂੰ ਤੀਜੇ ਟੈਸਟ ਮੈਚ 'ਚ ਇੰਗਲੈਂਡ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ। ਦੋਹਾਂ ਨੇਤਾਵਾਂ ਦੀ ਬੈਠਕ ਭਾਰਤ ਸਰਕਾਰ ਵੱਲੋਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਅਤੇ ਰਾਜ ਨੂੰ 2 ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ 'ਚ ਵੰਡਣ ਦੇ ਕੁਝ ਹੀ ਸਮੇਂ ਬਾਅਦ ਹੋ ਰਹੀ ਹੈ।

ਦੱਸ ਦਈਏ ਕਿ ਇਸ ਹਫਤੇ ਦੇ ਸ਼ੁਰੂ 'ਚ ਟੈਲੀਫੋਨ 'ਤੇ ਹੋਈ ਗੱਲਬਾਤ ਦੌਰਾਨ ਜਾਨਸਨ ਨੇ ਮੋਦੀ ਨੂੰ ਆਖਿਆ ਸੀ ਕਿ ਜਿਥੇ ਤੱਕ ਬ੍ਰਿਟੇਨ ਦਾ ਵਿਚਾਰ ਹੈ ਤਾਂ ਕਸ਼ਮੀਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਕ 2 ਪੱਖੀ ਮੁੱਦਾ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਫਤਰ ਡਾਓਨਿੰਗ ਸਟ੍ਰੀਟ ਦੇ ਇਕ ਬੁਲਾਰੇ ਨੇ ਮੰਗਲਵਾਰ ਨੂੰ ਟੈਲੀਫੋਨ 'ਤੇ ਹੋਈ ਗੱਲਬਾਤ ਦੇ ਬਾਰੇ 'ਚ ਇਕ ਅਧਿਕਾਰਕ ਬਿਆਨ 'ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਕਿ ਬ੍ਰਿਟੇਨ ਦਾ ਵਿਚਾਰ ਹੈ ਕਿ ਕਸ਼ਮੀਰ ਦਾ ਮੁੱਦਾ ਅਜਿਹਾ ਮੁੱਦਾ ਹੈ ਜਿਸ ਨੂੰ ਭਾਰਤ ਅਤੇ ਪਾਕਿਸਤਾਨ ਨੂੰ ਦੋ-ਪੱਖੀ ਤੌਰ 'ਤੇ ਹੱਲ ਕਰਨਾ ਹੈ।


Khushdeep Jassi

Content Editor

Related News