ਬੰਗਲਾਦੇਸ਼ ''ਚ ਹਾਲਾਤ ਵਿਗੜਨ ਤੋਂ ਬਾਅਦ ਮੇਘਾਲਿਆ ਨੇ ਬਾਰਡਰ ''ਤੇ ਲਾਇਆ ਰਾਤ ਦਾ ਕਰਫਿਊ
Monday, Aug 05, 2024 - 11:06 PM (IST)

ਸ਼ਿਲਾਂਗ : ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰੈਸਟੋਨ ਤਿਨਸੋਂਗ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਸਰਕਾਰ ਨੇ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਬੰਗਲਾਦੇਸ਼ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਕਰਫਿਊ ਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਦੇ 444 ਕਿਲੋਮੀਟਰ ਤੋਂ ਵੱਧ ਖੇਤਰ ਵਿਚ ਅਗਲੇ ਹੁਕਮਾਂ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਲਾਗੂ ਰਹੇਗਾ। ਇਹ ਫੈਸਲਾ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਅਤੇ ਮੇਘਾਲਿਆ ਪੁਲਸ ਨਾਲ ਇਕ ਜ਼ਰੂਰੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਵੀ ਪੜ੍ਹੋ : ਲਾਪ੍ਰਵਾਹੀ ਦੀ ਹੱਦ! ਪ੍ਰਾਈਵੇਟ ਹਸਪਤਾਲ ਦੇ ਡਾਕਟਰ ਨੇ ਸੱਜੇ ਗੁਰਦੇ ਦੀ ਥਾਂ ਖੱਬੇ ਗੁਰਦੇ ਦਾ ਕਰ'ਤਾ ਆਪ੍ਰੇਸ਼ਨ
ਤਿਨਸੋਂਗ ਨੇ ਕਿਹਾ, “ਅਸਥਿਰ ਸਥਿਤੀ ਦੇ ਮੱਦੇਨਜ਼ਰ, ਰਾਜ ਸਰਕਾਰ ਨੇ ਬੰਗਲਾਦੇਸ਼ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਰਾਤ ਦਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਸੋਮਵਾਰ ਨੂੰ ਬੰਗਲਾਦੇਸ਼ 'ਚ ਘਟਨਾਕ੍ਰਮ ਦੇ ਮੱਦੇਨਜ਼ਰ 4,096 ਕਿਲੋਮੀਟਰ ਲੰਬੀ ਭਾਰਤ-ਬੰਗਲਾਦੇਸ਼ ਸਰਹੱਦ 'ਤੇ ਆਪਣੀਆਂ ਸਾਰੀਆਂ ਇਕਾਈਆਂ ਲਈ 'ਹਾਈ ਅਲਰਟ' ਜਾਰੀ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8