ਧਮਕੀ ਤੋਂ ਬਾਅਦ ਰਾਜਪਾਲ ਅਤੇ CM ਜੈਰਾਮ ਠਾਕੁਰ ਨੂੰ ਹਿਮਾਚਲ 'ਚ ਮਿਲੀ ਜ਼ੈੱਡ ਪਲੱਸ ਸੁਰੱਖਿਆ

08/03/2021 4:57:19 PM

ਸ਼ਿਮਲਾ- ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ ਸੰਗਠਨ ਦੇ ਵਰਕਰ ਗੁਰਪਤਵੰਤ ਸਿੰਘ ਪਨੂੰ ਦੀ ਧਮਕੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਆਲੇਰਕਰ, ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਕੇਂਦਰੀ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੂੰ ਜ਼ੈੱਡ ਸੁਰੱਖਿਆ ਦਿੱਤੀ ਜਾਵੇਗੀ। ਇਹ ਸੁਰੱਖਿਆ ਇਨ੍ਹਾਂ ਨੂੰ ਪ੍ਰਦੇਸ਼ 'ਚ ਮਿਲੇਗੀ।

ਇਹ ਵੀ ਪੜ੍ਹੋ : ਖਾਲਿਸਤਾਨ ਸਮਰਥਕ ਸਮੂਹ ਦੀ ਧਮਕੀ, ਹਿਮਾਚਲ ਦੇ ਮੁੱਖ ਮੰਤਰੀ ਨੂੰ ਤਿਰੰਗਾ ਨਹੀਂ ਲਹਿਰਾਉਣ ਦੇਵਾਂਗੇ

ਇਸ ਸੰਬੰਧ 'ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਦੀ ਪੂਰੇ ਦੇਸ਼ 'ਚ ਸੁਰੱਖਿਆ ਖ਼ਤਰੇ ਦੀ ਜਾਂਚ ਕਰਨ ਲਈ ਹਿਮਾਚਲ ਸਰਕਾਰ ਨੇ ਕੇਂਦਰ ਸਰਕਾਰ ਤੋਂ ਪ੍ਰਾਰਥਨਾ ਕੀਤੀ ਹੈ। ਸਰਕਾਰ ਨੇ ਪੂਰੇ ਦੇਸ਼ 'ਚ ਇਨ੍ਹਾਂ ਵਿਅਕਤੀਆਂ ਦੀ ਸੁਰੱਖਿਆ ਵਰਗ ਨੂੰ ਬਦਲਣ ਲਈ ਚਿੱਠੀ ਲਿਖੀ ਹੈ। ਦੱਸਣਯੋਗ ਹੈ ਕਿ ਖ਼ਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ ਸੰਗਠਨ ਦੇ ਵਰਕਰ ਗੁਰਪਤਵੰਤ ਸਿੰਘ ਪਨੂੰ ਨੇ 15 ਅਗਸਤ ਮੌਕੇ ਹਿਮਾਚਲ 'ਚ ਤਿਰੰਗਾ ਨਾ ਲਹਿਰਾਉਣ ਨੂੰ ਲੈ ਕੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀਤੇ ਕੱਲ ਯਾਨੀ ਸੋਮਵਾਰ ਨੂੰ ਭਾਜਪਾ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੂੰ ਵੀ ਆਡੀਓ ਜਾਰੀ ਕਰ ਕੇ ਧਮਕੀ ਦਿੱਤੀ ਹੈ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਦੇ CM ਨੂੰ ਧਮਕੀ ਦੇਣ ਦੇ ਮਾਮਲੇ ’ਚ SFJ ਦੇ ਮੈਂਬਰ ਪੰਨੂ ਖ਼ਿਲਾਫ਼ ਕੇਸ ਦਰਜ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

DIsha

This news is Content Editor DIsha