ਅਗਨੀਪਥ ਵਿਰੋਧ : ਗੁਰੂਗ੍ਰਾਮ ਜ਼ਿਲ੍ਹੇ ''ਚ ਧਾਰਾ 144 ਲੱਗੀ

06/17/2022 2:36:41 PM

ਗੁਰੂਗ੍ਰਾਮ (ਵਾਰਤਾ)- ਫ਼ੌਜ 'ਚ ਸੰਵਿਦਾ ਭਰਤੀ ਦੀ ਯੋਜਨਾ ਅਗਨੀਪਥ ਦੇ ਵਿਰੋਧ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ 'ਚ ਧਾਰਾ 144 ਲਗਾਉਣ ਦਾ ਐਲਾਨ ਕੀਤਾ। ਜ਼ਿਲ੍ਹਾ ਕੁਲੈਕਟਰ ਅਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਇਸ ਬਾਰੇ ਆਦੇਸ਼ ਜਾਰੀ ਕੀਤੇ, ਜਿਸ ਦੇ ਅਧੀਨ ਕਿਤੇ ਵੀ ਚਾਰ ਜਾਂ ਉਸ ਤੋਂ ਵੱਧ ਗਿਣਤੀ 'ਚ ਲੋਕਾਂ ਦੇ ਇਕੱਠੇ ਹੋਣ 'ਤੇ ਰੋਕ ਲਗਾਈ ਗਈ ਹੈ। ਆਦੇਸ਼ ਤੁਰੰਤ ਪ੍ਰਭਾਵ ਤੋਂ ਲਾਗੂ ਕੀਤੇ ਗਏ ਹਨ ਅਤੇ ਆਉਣ ਵਾਲੇ ਆਦੇਸ਼ਾਂ ਤੱਕ ਲਾਗੂ ਰਹਿਣਗੇ। ਉਲੰਘਣ ਕਰਨ ਵਾਲਿਆਂ 'ਤੇ ਆਈ.ਪੀ.ਸੀ. ਦੀ ਧਾਰਾ 188 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ‘ਅਗਨੀਪਥ’ ਭਰਤੀ ਯੋਜਨਾ ਨੂੰ ਲੈ ਕੇ ਬਿਹਾਰ ਸਮੇਤ ਕਈ ਸੂਬਿਆਂ ’ਚ ਉਬਾਲ, ਫੂਕੀਆਂ ਰੇਲਾਂ

ਅਗਨੀਪਥ ਯੋਜਨਾ ਦਾ ਕੱਲ ਯਾਨੀ ਵੀਰਵਾਰ ਤੋਂ ਹੀ ਵਿਰੋਧ ਹੋ ਰਿਹਾ ਹੈ। ਨੌਜਵਾਨਾਂ ਦੇ ਪ੍ਰਦਰਸ਼ਨ ਕਾਰਨ ਗੁਰੂਗ੍ਰਾਮ 'ਚ ਵੀਰਵਾਰ ਦਿਨ ਭਰ ਦਿੱਲੀ ਜੈਪੁਰ ਜਾਮ ਰਿਹਾ। ਗੁਰੂਗ੍ਰਾਮ ਸਮੇਤ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਤੋਂ ਅੱਜ ਵੀ ਵਿਰੋਧ ਪ੍ਰਦਰਸ਼ਨ ਦੀ ਖ਼ਬਰ ਹੈ। ਜੀਂਦ ਜ਼ਿਲ੍ਹੇ ਦੇ ਨਰਵਾਨਾ ਰੇਲਵੇ ਸਟੇਸ਼ਨ 'ਤੇ ਨੌਜਵਾਨਾਂ ਨੇ ਪ੍ਰਦਰਸ਼ਨ ਕੀਤਾ ਅਤੇ ਰੇਲ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਭਾਰੀ ਗਿਣਤੀ 'ਚ ਪੁਲਸ ਫ਼ੋਰਸ ਅਤੇ ਰੇਲਵੇ ਪੁਲਸ ਫ਼ੋਰਸ ਦੀ ਤਾਇਨਾਤੀ ਕੀਤੀ ਗਈ। ਹਿਸਾਰ ਦੇ ਨਾਰਨੌਂਦ ਤੋਂ ਅਤੇ ਰੋਹਤਕ 'ਚ ਵੀ ਨੌਜਵਾਨਾਂ ਦੇ ਸੜਕਾਂ 'ਤੇ ਉਤਰਨ ਦੀਆਂ ਖ਼ਬਰਾਂ ਹਨ। ਪਲਵਲ, ਫਰੀਦਾਬਾਦ ਜ਼ਿਲ੍ਹੇ ਦੇ ਬਲੱਭਗੜ੍ਹ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਨੋਟ :ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha