‘ਅਗਨੀਪਥ’ ਯੋਜਨਾ ਦੇ ਵਿਰੋਧ ’ਚ ਉਤਰਿਆ ਸੰਯੁਕਤ ਕਿਸਾਨ ਮੋਰਚਾ, ਕੀਤਾ ਪ੍ਰਦਰਸ਼ਨ

06/24/2022 5:29:24 PM

ਜੈਪੁਰ– ਸੰਯੁਕਤ ਕਿਸਾਨ ਮੋਰਚਾ ਦੀ ਅਪੀਲ ’ਤੇ ਸ਼ੁੱਕਰਵਾਰ ਨੂੰ ਸੂਬੇ ’ਚ ਕਈ ਥਾਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਮੋਰਚਾ ਦੇ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਕਿਸਾਨ ਮੋਰਚਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜੈਪੁਰ ’ਚ ਮੌਰਚਾ ਅਤੇ ਉਸਦੇ ਸਮਰਥਕ ਸੰਗਠਨਾਂ ਦੇ ਆਗੂ ਖਾਸਾ ਕੋਠੀ ਪੁਲੀ ਦੇ ਨੇੜੇ ਇਕੱਠੇ ਹੋਏ ਅਤੇ ਕਲੈਕਟਰ ਦਫਤਰ ਵੱਲ ਗਏ। ਉਨ੍ਹਾਂ ਦੱਸਿਆ ਕਿ ਸੰਗਠਨ ਦੇ ਪ੍ਰਤੀਨਿਧੀਆਂ ਨੇ ਅਗਨੀਪਥ ਯੋਜਨਾ ਦੇ ਵਿਰੋਧ ’ਚ ਅਧਿਕਰੀਆਂ ਨੂੰ ਮੰਗ ਪੱਤਰ ਸੌਂਪਿਆ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਥੋੜ੍ਹੇ ਸਮੇਂ ਲਈ ਠੇਕੇ ਦੇ ਆਧਾਰ 'ਤੇ ਫੌਜਾਂ ਵਿਚ ਨੌਜਵਾਨਾਂ ਦੀ ਭਰਤੀ ਦੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ’ਚ ਸ਼ੁੱਕਰਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਸੂਬੇ ’ਚ ਸੀਕਰ ਸਮੇਤ ਕਈ ਹੋਰ ਥਾਵਾਂ ’ਤੇ ਵੀ ਪ੍ਰਦਰਸ਼ਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੂਬੇ ’ਚ ਸੱਤਾਧਾਰੀ ਕਾਂਗਰਸਨੇ ਵੀ ਇਸ ਯੋਜਨਾ ਦੇ ਖ਼ਿਲਾਫ਼ ਅਤੇ ਨੌਜਵਾਨਾਂ ਨੂੰ ਨਿਆਂ ਦਿਵਾਉਣ ਲਈ 27 ਜੂਨ ਨੂੰ ਸੂਬਾ ਪੱਧਰੀ ਵਿਰੋਧ ਅਤੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।


Rakesh

Content Editor

Related News